DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪਰਾਲੀ ਸਾੜਨ ਦੇ ਮਾਮਲਿਆਂ ’ਤੇ ਪ੍ਰਸ਼ਾਸਨ ਸਖ਼ਤ

ਛੇ ਕੇਸਾਂ ਵਿੱਚ ਰੈਡ ਐਂਟਰੀ ਪਾੲੀ; 30 ਹਜ਼ਾਰ ਰੁਪਏ ਜੁਰਮਾਨਾ ਲਾਇਆ

  • fb
  • twitter
  • whatsapp
  • whatsapp
featured-img featured-img
ਪਰਾਲੀ ਪ੍ਰਬੰਧਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਐੱਸ ਡੀ ਐੱਮ ਬਾਦਲਦੀਨ।
Advertisement

ਉਪ-ਮੰਡਲ ਮੈਜਿਸਟਰੇਟ (ਐੱਸ ਡੀ ਐੱਮ) ਜਗਰਾਉਂ ਦੇ ਅਧਿਕਾਰ ਖੇਤਰ ਵਿੱਚ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਸਾਹਮਣੇ ਆਏ ਮਾਮਲਿਆਂ ਸਬੰਧੀ ਪ੍ਰਸ਼ਾਸਨ ਨੇ ਬੇਹੱਦ ਸਖ਼ਤ ਰੁਖ਼ ਅਪਣਾ ਲਿਆ ਹੈ। ਇਲਾਕੇ ਵਿੱਚ ਪਰਾਲੀ ਸਾੜਨ ਦੇ ਕੁੱਲ ਅੱਠ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 6 ਦੀ ਪੁਸ਼ਟੀ ਹੋਣ ’ਤੇ ਮਾਲ ਵਿਭਾਗ ਵੱਲੋਂ ਤੁਰੰਤ ਰੈਡ ਐਂਟਰੀ ਦਰਜ ਕਰ ਦਿੱਤੀ ਗਈ ਹੈ ਅਤੇ ਪ੍ਰਤੀ ਕੇਸ 30 ਹਜ਼ਾਰ ਰੁਪਏ ਜੁਰਮਾਨਾ ਵਸੂਲਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਐੱਸ ਡੀ ਐੱਮ ਬਾਦਲਦੀਨ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਚਾਇਤਾਂ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਆਧੁਨਿਕ ਅਤੇ ਵਿਗਿਆਨਕ ਤਰੀਕਿਆਂ ਨਾਲ ਨਿਪਟਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਸੁਝਾਅ ਦਿੱਤਾ ਕਿ ਪਰਾਲੀ ਦੀਆਂ ਗੱਠਾਂ ਬਣਾ ਕੇ ਇਸ ਨੂੰ ਖੇਤਾਂ ਵਿੱਚੋਂ ਬਾਹਰ ਕੱਢਿਆ ਜਾਵੇ ਜਾਂ ਜ਼ਮੀਨ ਵਿੱਚ ਹੀ ਸਾਂਭ-ਸੰਭਾਲ ਕੀਤੀ ਜਾਵੇ।

ਪਿੰਡ ਭੰਮੀਪੁਰਾ ਵਿੱਚ ਦਰਜ ਕੀਤੀ ਗਈ ਇੱਕ ਐੱਫ ਆਈ ਆਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨੀ ਕਾਰਵਾਈ ਤੋਂ ਬਚਣ। ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਰਮਿੰਦਰ ਸਿੰਘ ਅਤੇ ਏ ਡੀ ਓ ਜਸਵੰਤ ਸਿੰਘ ਪੁੜੈਣ ਨੇ ਵੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਸਖ਼ਤ ਹਦਾਇਤ ਕੀਤੀ।

Advertisement

Advertisement
Advertisement
×