ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਧੁੱਲੇਵਾਲ ’ਚ ਧੁੱਸੀ ਬੰਨ੍ਹ ਦੀ ਨਿਗਰਾਨੀ ਕਰ ਰਹੇ ਨੇ ਪ੍ਰਸ਼ਾਸਨਿਕ ਅਧਿਕਾਰੀ

ਦਰਿਆ ਦਾ ਪਾਣੀ ਜ਼ਮੀਨ ਨੂੰ ਵੱਖ-ਵੱਖ ਥਾਵਾਂ ’ਤੇ ਲਾ ਰਿਹੈ ਖੋਰਾ
ਧੁੱਲੇਵਾਲ ਵਿੱਚ ਬੰਨ੍ਹ ਦੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀ। -ਫੋਟੋ: ਟੱਕਰ
Advertisement

ਸਤਲੁਜ ਦਰਿਆ ਕੰਢੇ ਵਸਦੇ ਪਿੰਡ ਧੁੱਲੇਵਾਲ ਮੰਡ ਵਿੱਚ ਅੱਜ ਵਰ੍ਹਦੇ ਮੀਂਹ ਵਿੱਚ ਵੀ ਪ੍ਰਸ਼ਾਸਨਿਕ ਅਧਿਕਾਰੀ ਧੁੱਸੀ ਬੰਨ੍ਹ ਦੀ ਨਿਗਰਾਨੀ ਕਰਦੇ ਰਹੇ। ਅੱਜ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲਾ ਡਿਪਟੀ ਕਮਿਸ਼ਨਰ ਵਲੋਂ ਤਹਿਸੀਲਦਾਰ ਪ੍ਰਦੀਪ ਕੁਮਾਰ ਨੂੰ ਧੁੱਸੀ ਬੰਨ੍ਹ ’ਤੇ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਨਾਲ ਸਿੰਜਾਈ ਵਿਭਾਗ ਦੇ ਅਧਿਕਾਰੀ ਵੀ ਮੌਕੇ ’ਤੇ ਮੌਜੂਦ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਸਤਲੁਜ ਦਰਿਆ ਵਿਚ 50,000 ਕਿਉਂਸਿਕ ਪਾਣੀ ਚੱਲ ਰਿਹਾ ਹੈ ਅਤੇ ਪਾਣੀ ਦਾ ਵਧਦਾ, ਘਟਦਾ ਪੱਧਰ ਪਿੰਡ ਧੁੱਲੇਵਾਲ ਨੇੜ੍ਹੇ ਜਮੀਨਾਂ ਨੂੰ ਖੋਰਾ ਲਗਾਉਂਦਾ ਹੋਇਆ ਧੱੁਸੀ ਬੰਨ੍ਹ ਵੱਲ ਵਧ ਰਿਹਾ ਹੈ। ਪ੍ਰਸ਼ਾਸਨ ਵਲੋਂ ਮਨਰੇਗਾ ਮਜ਼ਦੂਰਾਂ ਦੀ ਸਹਾਇਤਾ ਨਾਲ ਜ਼ਮੀਨ ਨੂੰ ਖੋਰੇ ਤੋਂ ਬਚਾਉਣ ਲਈ ਇੱਥੇ ਵੀ ਵੱਡੇ ਪੱਧਰ ’ਤੇ ਰਾਹਤ ਕਾਰਜ ਜਾਰੀ ਹਨ ਅਤੇ ਮਿੱਟੀ ਦੀਆਂ ਬੋਰੀਆਂ ਭਰ ਕੇ ਲਗਾਈਆਂ ਜਾ ਰਹੀਆਂ ਹਨ। ਅੱਜ ਸਵੇਰ ਤੋਂ ਲੈ ਕੇ ਦੁਪਹਿਰ ਤੱਕ ਭਾਰੀ ਮੀਂਹ ਪਿਆ ਅਤੇ ਉੱਪਰ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਕਾਰਨ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧ ਸਕਦਾ ਹੈ। ਐੱਸ.ਡੀ.ਐੱਮ. ਰਜਨੀਸ਼ ਅਰੋੜਾ ਨੇ ਦੱਸਿਆ ਕਿ ਫਿਲਹਾਲ ਖਤਰੇ ਵਾਲੀ ਕੋਈ ਗੱਲ ਨਹੀਂ, ਧੁੱਸੀ ਬੰਨ੍ਹ ਨੂੰ ਬਚਾਅ ਲਈ ਰਾਹਤ ਕਾਰਜ ਜਾਰੀ ਹਨ ਅਤੇ ਪ੍ਰਸ਼ਾਸਨ ਵਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਹਨ। ਇਸ ਤੋਂ ਇਲਾਵਾ ਅੱਜ ਡੀ.ਐੱਸ.ਪੀ. ਸਮਰਾਲਾ ਤਰਲੋਚਨ ਸਿੰਘ, ਥਾਣਾ ਮੁਖੀ ਹਰਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਂਦੇ ਰਹੇ ਅਤੇ ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਲੋਕਾਂ ਦੀ ਜਾਨ, ਮਾਲ ਲਈ ਪੂਰੀ ਤਰ੍ਹਾਂ ਮੁਸ਼ਤੈਦ ਹੈ।

Advertisement

Advertisement
Show comments