ਪੱਤਰ ਪ੍ਰੇਰਕ
ਸਮਰਾਲਾ, 14 ਜੁਲਾਈ
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈੱਨ, ਝਾੜ ਸਾਹਿਬ ਵਿੱਚ ਵਿਦਿਅਕ ਵਰ੍ਹੇ 2025-26 ਲਈ ਵੱਖ-ਵੱਖ ਕੋਰਸਾਂ ਵਿਚ ਦਾਖਲਾ ਪ੍ਰਕਿਰਿਆ ਪੂਰੇ ਜ਼ੋਰ ਸ਼ੋਰ ਨਾਲ ਚੱਲ ਰਹੀ ਹੈ। ਦਾਖਲਾ ਆਨਲਾਈਨ ਪੋਰਟਲ ’ਤੇ ਸ਼ੁਰੂ ਹੋ ਚੁੱਕਿਆ ਹੈ। ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਦੱਸਿਆ ਕਿ ਕਾਲਜ ’ਚ 11ਵੀਂ, 12ਵੀਂ (ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਆਰਟਸ), ਬੀ.ਏ., ਬੀ.ਕਾੌਮ, ਬੀ.ਐੱਸ.ਸੀ.(ਐੱਫ.ਡੀ.), ਐੱਮ.ਏ.ਪੰਜਾਬੀ, ਐੱਮ.ਐੱਸ.ਸੀ. (ਆਈ.ਟੀ), ਪੀ.ਜੀ.ਡੀ.ਸੀ.ਏ. ਕੋਰਸ ਕਾਲਜ ਸਟਾਫ਼ ਦੇ ਕੁਸ਼ਲ ਦਿਸ਼ਾ ਨਿਰਦੇਸ਼ ਅਧੀਨ ਸਫ਼ਲਤਾਪੂਰਵਕ ਚੱਲ ਰਹੇ ਹਨ। ਕਾਲਜ ਵਿੱਚ ਵੱਖ-ਵੱਖ ਵਜੀਫਿਆਂ (ਐੱਸ.ਸੀ./ਬੀ.ਸੀ, ਘੱਟ ਗਿਣਤੀ, ਨਿਸ਼ਕਾਮ, ਐੱਲ.ਆਈ.ਸੀ.) ਦੀ ਸਹੂਲਤ ਦਿੱਤੀ ਜਾਂਦੀ ਹੈ। ਅੰਮ੍ਰਿਤਧਾਰੀ ਵਿਦਿਆਰਥਣਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਵੱਲੋਂ ਵਿਸ਼ੇਸ਼ ਵਜ਼ੀਫੇ ਦੇਣ ਦਾ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ 11ਵੀਂ ਅਤੇ 12ਵੀਂ ਕਲਾਸਾਂ ਵਿਚ ਦਾਖਲਾ ਲੈਣ ਵਾਲੀਆਂ ਵਿਦਿਆਰਥਣਾਂ 5000/- ਰੁਪਏ, ਗਰੈਜੂਏਸ਼ਨ ਵਿੱਚ ਦਾਖਲਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ 8000 ਰੁਪਏ ਤੇ ਪੋਸਟ ਗਰੈਜੂਏਟ ਕਲਾਸਾਂ ਵਿੱਚ ਦਾਖਲਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ 10,000 ਰੁਪਏ ਤੱਕ ਦੇ ਵਜ਼ੀਫੇ ਦਿੱਤੇ ਜਾ ਰਹੇ ਹਨ।