ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਵਾਹਰ ਨਵੋਦਿਆ ’ਚ ਦਾਖਲਾ ਸ਼ੁਰੂ

29 ਜੁਲਾਈ ਤੱਕ ਆਨਲਾਈਨ ਕੀਤਾ ਜਾ ਸਕਦਾ ਅਪਲਾਈ
Advertisement

ਨਵੋਦਿਆ ਵਿਦਿਆਲਿਆ ਸਮਿਤੀ ਵੱਲੋਂ ਸੈਸ਼ਨ 2026-27 ਤਹਿਤ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਵਿੱਚ 6ਵੀਂ ਜਮਾਤ ਵਿੱਚ ਦਾਖਲਾ ਫਾਰਮ ਭਰਨ ਲਈ ਸਿਰਫ਼ ਦੋ ਦਿਨ ਬਾਕੀ ਰਹਿ ਗਏ ਹਨ ਕਿਉਂਕਿ ਸੰਮਤੀ ਵੱਲੋਂ 29 ਜੁਲਾਈ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।

ਸਕੂਲ ਦੇ ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ 1450 ਵਿਦਿਆਰਥੀਆਂ ਨੇ ਪ੍ਰਵੇਸ਼ ਪ੍ਰੀਖਿਆ ਲਈ ਭਾਰਮ ਭਰੇ ਹਨ ਅਤੇ ਅਖੀਰਲੇ ਦੋ ਦਿਨਾਂ ਦੌਰਾਨ ਹੋਰ ਤੇਜ਼ੀ ਆਉਣ ਦੀ ਉਮੀਦ ਹੈ। ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ, ਜ਼ਿਲ੍ਹਾ ਲੁਧਿਆਣਾ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਇੱਛੁਕ ਅਤੇ ਯੋਗ ਉਮੀਦਵਾਰ ਵੈਬਸਾਈਟ https://cbseitms.rcil.gov.in ਅਤੇ https://navodaya.gov.in ’ਤੇ ਆਨਲਾਈਨ ਫਾਰਮ ਭਰ ਸਕਦੇ ਹਨ। ਦਾਖਲਾ ਭਰਨ ਦੀ ਆਖਰੀ ਮਿਤੀ 29 ਜੁਲਾਈ, ਹੈ ਅਤੇ ਪ੍ਰੀਖਿਆ 13 ਦਸੰਬਰ, 2025 ਨੂੰ ਲਈ ਜਾਵੇਗੀ।

Advertisement

ਉਪ-ਪ੍ਰਿੰਸੀਪਲ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਨਵੋਦਿਆ ਵਿਦਿਆਲਿਆ ਵਿੱਚ ਦਾਖਲਾ ਲੈਣ ਦਾ ਮੌਕਾ ਜ਼ਰੂਰ ਦੇਣ। ਉਨ੍ਹਾਂ ਦਾਖਲੇ ਸਬੰਧੀ ਸ਼ਰਤਾਂ ਬਾਰੇ ਖੁਲਾਸਾ ਕਰਦਿਆਂ ਦੱਸਿਆ ਕਿ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਪੱਕਾ ਵਸਨੀਕ ਹੋਣਾ ਚਾਹੀਦਾ ਹੈ ਅਤੇ ਸਾਲ 2025-26 ਵਿੱਚ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ ਦਾ ਵਿਦਿਆਰਥੀ ਹੋਵੇ। ਵਿਦਿਆਰਥੀ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਵਿੱਚ ਲਗਾਤਾਰ ਮਾਨਤਾ ਪ੍ਰਾਪਤ ਸਕੂਲ ਦਾ ਵਿਦਿਆਰਥੀ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਵਿਦਿਆਰਥੀ ਦਾ ਜਨਮ 1 ਮਈ 2014 ਤੋਂ 31 ਜੁਲਾਈ 2016 ਦੇ ਵਿਚਕਾਰ ਹੋਣਾ ਚਾਹੀਦਾ। ਵਧੇਰੇ ਜਾਣਕਾਰੀ ਲਈ ਵੈੱਬਸਾਈਟ https://navodaya.gov.in ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

Advertisement