ਰਾੜਾ ਸਾਹਿਬ ’ਚ ਬਰਸੀ ਸਮਾਗਮ ਸਬੰਧੀ ਮੀਟਿੰਗ 10 ਨੂੰ
ਸੰਪਰਦਾਇ ਰਾੜਾ ਸਾਹਿਬ ਦੇ ਸਿਰਜਿਤ ਪਰਮ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 50ਵੀਂ ਸਲਾਨਾ ਨਿੱਘੀ ਤੇ ਮਿੱਠੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਕਰਵਾਏ ਜਾ ਰਹੇ ਹਨ। ਬਰਸੀ ਸਮਾਗਮਾਂ ਦੇ ਅਗਾਉਂ ਪ੍ਰਬੰਧਾਂ ਦੇ ਮੱਦੇਨਜ਼ਰ ਪ੍ਰਬੰਧਕਾਂ ਤੇ ਸੇਵਾਦਾਰਾਂ ਦੀ ਜਰੂਰੀ...
Advertisement
ਸੰਪਰਦਾਇ ਰਾੜਾ ਸਾਹਿਬ ਦੇ ਸਿਰਜਿਤ ਪਰਮ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 50ਵੀਂ ਸਲਾਨਾ ਨਿੱਘੀ ਤੇ ਮਿੱਠੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਕਰਵਾਏ ਜਾ ਰਹੇ ਹਨ। ਬਰਸੀ ਸਮਾਗਮਾਂ ਦੇ ਅਗਾਉਂ ਪ੍ਰਬੰਧਾਂ ਦੇ ਮੱਦੇਨਜ਼ਰ ਪ੍ਰਬੰਧਕਾਂ ਤੇ ਸੇਵਾਦਾਰਾਂ ਦੀ ਜਰੂਰੀ ਇਕੱਤਰਤਾ 10 ਅਗਸਤ ਨੂੰ ਦੁਪਹਿਰ 2 ਵਜੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿੱਚ ਬੁਲਾਈ ਗਈ ਹੈ। ਭਾਈ ਮਨਿੰਦਰਜੀਤ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਸ ਇਕੱਤਰਤਾ ਵਿੱਚ ਸਮੂਹ ਸੇਵਾਦਾਰ ਵਾਹਨਾਂ ਦੇ ਰੱਖ ਰਖਾਵ, ਜੋੜਾ ਘਰ, ਗੱਠੜੀ ਘਰ, ਸਿਹਤ ਸਹੂਲਤਾਂ, ਸੁਰੱਖਿਆ ਇੰਤਜਾਮ, ਲੰਗਰ ਆਦਿ ਦੇ ਪ੍ਰਬੰਧਾਂ ਦੀਆਂ ਜਿੰਮੇਵਾਰੀਆਂ ਲਗਾਈਆਂ ਜਾਣਗੀਆਂ। ਮਹਾਂਪੁਰਸ਼ਾਂ ਨਾਲ ਸਨੇਹ ਰੱਖਣ ਵਾਲੇ, ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਤੇ ਪ੍ਰਬੰਧਕਾਂ ਨੂੰ ਸਮੇ ਸਿਰ ਪਹੁੰਚਣ ਦੀ ਸਨਿਮਰ ਬੇਨਤੀ ਕੀਤੀ ਜਾਂਦੀ ਹੈ।
Advertisement
Advertisement
×