ਅਫ਼ਗ਼ਾਨ ਮੰਤਰੀ ਦੀ ਪ੍ਰੈੱਸ ਕਾਨਫ਼ਰੰਸ ’ਚੋਂ ਮਹਿਲਾ ਪੱਤਰਕਾਰਾਂ ਨੂੰ ਬਾਹਰ ਰੱਖਣ ਦੀ ਨਿਖੇਧੀ
ਇੰਡੀਅਨ ਜਰਨਲਿਸਟ ਯੂਨੀਅਨ ਨੇ ਨਵੀਂ ਦਿੱਲੀ ਵਿੱਚ ਅਫ਼ਗ਼ਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖ਼ਾਨ ਮੁੱਤਾਕੀ ਦੀ ਪ੍ਰੈੱਸ ਕਾਨਫ਼ਰੰਸ ਵਿੱਚੋਂ ਮਹਿਲਾ ਪੱਤਰਕਾਰਾਂ ਨੂੰ ਬਾਹਰ ਰੱਖਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਕੇ. ਸ੍ਰੀਨਿਵਾਸ ਰੈਡੀ ਅਤੇ ਸਕੱਤਰ ਜਨਰਲ...
Advertisement
ਇੰਡੀਅਨ ਜਰਨਲਿਸਟ ਯੂਨੀਅਨ ਨੇ ਨਵੀਂ ਦਿੱਲੀ ਵਿੱਚ ਅਫ਼ਗ਼ਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖ਼ਾਨ ਮੁੱਤਾਕੀ ਦੀ ਪ੍ਰੈੱਸ ਕਾਨਫ਼ਰੰਸ ਵਿੱਚੋਂ ਮਹਿਲਾ ਪੱਤਰਕਾਰਾਂ ਨੂੰ ਬਾਹਰ ਰੱਖਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਕੇ. ਸ੍ਰੀਨਿਵਾਸ ਰੈਡੀ ਅਤੇ ਸਕੱਤਰ ਜਨਰਲ ਬਲਵਿੰਦਰ ਸਿੰਘ ਜੰਮੂ ਨੇ ਅਫ਼ਗ਼ਾਨ ਮੰਤਰੀ ਦੇ ਇਸ ਕਦਮ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਇਸ ਕਾਰਵਾਈ ਨੂੰ ਤਾਲਿਬਾਨ ਦੀ ਪੁਰਸ਼ ਪ੍ਰਧਾਨ ਸਮਾਜ ਦੀ ਪਰੰਪਰਾ ਦਾ ਪ੍ਰਗਟਾਵਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਮਰਦਾਂ ਅਤੇ ਔਰਤਾਂ ਦੇ ਬਰਾਬਰ ਅਧਿਕਾਰਾਂ ਦੀ ਗਾਰੰਟੀ ਦਿੰਦਾ ਹੈ, ਭਾਰਤ ਦੀ ਧਰਤੀ ਉਪਰ ਅਜਿਹੀ ਘਟਨਾ ਬਰਦਾਸ਼ਤ ਯੋਗ ਨਹੀਂ ਹੋ ਸਕਦੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੰਦਭਾਗੀ ਘਟਨਾ ਨੇ ਕੇਵਲ ਮਹਿਲਾ ਪੱਤਰਕਾਰਾਂ ਦੇ ਮਾਣ ਸਨਮਾਨ ਨੂੰ ਹੀ ਠੇਸ ਨਹੀਂ ਪਹੁੰਚਾਈ ਸਗੋਂ ਭਾਰਤ ਵਿੱਚ ਲਿੰਗ ਸਮਾਨਤਾ ਅਤੇ ਪ੍ਰੈੱਸ ਦੀ ਆਜ਼ਾਦੀ ਦੀ ਪ੍ਰਤੀਬੱਧਤਾ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ।
Advertisement
Advertisement
×