ਨਿੱਜੀ ਪੱਤਰ ਪ੍ਰੇਰਕ
ਖੰਨਾ, 8 ਦਸੰਬਰ
ਇੱਥੋਂ ਦੇ ਵਾਰਡ ਨੰਬਰ-12, 13,14 ਵਿਚ ਇਲਾਕੇ ਦੇ ਲੋਕਾਂ ਦੇ ਵਿਰੋਧ ਉਪਰੰਤ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦਾ ਕੰਮ ਆਰੰਭ ਹੋ ਗਿਆ। ਦੱਸਣਯੋਗ ਹੈ ਕਿ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੱਲੋਂ ਕੁਝ ਦਿਨ ਪਹਿਲਾਂ ਵਾਰਡ ਨੰਬਰ-12 ’ਚ ਸੜਕ ਦਾ ਉਦਘਾਟਨ ਕਰਨ ਗਏ ਤਾਂ ਲੋਕਾਂ ਨੇ ਵੱਡੀ ਗਿਣਤੀ ਵਿਚ ਵਿਰੋਧ ਕੀਤਾ ਗਿਆ ਸੀ। ਲੋਕਾਂ ਨੇ ਦੋਸ਼ ਲਾਇਆ ਕਿ ਮੰਤਰੀ ਇਸ ਸੜਕ ਦਾ ਵਾਰ-ਵਾਰ ਉਦਘਾਟਨ ਕਰ ਰਹੇ ਹਨ ਪਰ ਲੋਕਾਂ ਦੀ ਮੁੱਖ ਮੰਗ ਪਾਣੀ ਦੀ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਇਲਾਕੇ ਦੇ ਲੋਕ ਪਿਛਲੇ ਡੇਢ ਸਾਲ ਤੋਂ ਪਾਣੀ ਦੀ ਸਮੱਸਿਆ ਤੋਂ ਜੂਝ ਰਹੇ ਹਨ। ਇਸ ਉਪਰੰਤ ਲੋਕਾਂ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਅੱਜ ਸਬੰਧਤ ਵਿਭਾਗ ਵੱਲੋਂ ਪਾਣੀ ਦੀਆਂ ਪਾਈਪਾਂ ਪਾਉਣ ਦਾ ਕੰਮ ਆਰੰਭ ਕੀਤਾ ਗਿਆ।
ਇਸ ਮੌਕੇ ਹਰਪ੍ਰੀਤ ਸਿੰਘ ਕਾਲਾ, ਨਛੱਤਰ ਸਿੰਘ, ਬਿਕਰਮ ਸਿੰਘ, ਗੁਰਪਾਲ ਸਿੰਘ, ਕੁਲਦੀਪ ਸਿੰਘ, ਨੈਬ ਸਿੰਘ ਅਤੇ ਗੁਰਦੀਪ ਸਿੰਘ ਨੇ ਕਿਹਾ ਕਿ ਸਥਾਨਕ ਲੋਕਾਂ ਦੀ ਵੱਡੀ ਜਿੱਤ ਹੋਈ ਹੈ, ਕਿਉਂਕਿ ਲੋਕਾਂ ਨੇ ਕਾਂਗਰਸੀ ਆਗੂਆਂ ਦਾ ਵੱਡੇ ਪੱਧਰ ਤੇ ਵਿਰੋਧ ਕਰਕੇ ਮਸਲਾ ਉਠਾਇਆ ਸੀ।