DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਪੱਛਮੀ ਬੰਗਾਲ ਮਗਰੋਂ ਹੁਣ ਪੰਜਾਬ ਜਿੱਤਾਂਗੇ’

ਭਾਜਪਾ ਵਰਕਰਾਂ ਨੇ ਬੰਗਾਲ, ਅਸਾਮ ਅਤੇ ਪੁਡੂਚੇਰੀ ਵਿੱਚ ਜਿੱਤ ਦੀ ਖੁਸ਼ੀ ਮਨਾਈ

  • fb
  • twitter
  • whatsapp
  • whatsapp
featured-img featured-img
ਲੁਧਿਆਣਾ ਵਿੱਚ ਭਾਜਪਾ ਦੀ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਪਾਰਟੀ ਕਾਰਕੁਨ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਭਾਰਤੀ ਜਨਤਾ ਪਾਰਟੀ ਦੀ ਪੱਛਮੀ ਬੰਗਾਲ, ਅਸਾਮ ਅਤੇ ਪੁਡੂਚੇਰੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਅੱਜ ਭਾਜਪਾ ਵਰਕਰਾਂ ਵੱਲੋਂ ਮਾਡਲ ਟਾਊਨ ਵਿੱਚ ਢੋਲ ਵਜਾ ਕੇ ਖੁਸ਼ੀ ਮਨਾਈ ਗਈ ਅਤੇ ਲੱਡੂ ਵੰਡੇ ਗਏ। ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਵਰਕਰਾਂ ਨੇ ਰਾਹਗੀਰਾਂ ਦਾ ਮੂੰਹ ਵੀ ਮਿੱਠਾ ਕਰਵਾਇਆ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਤੋਂ ਬਾਅਦ ਭਾਜਪਾ ਹੁਣ ਪੰਜਾਬ ਵਿੱਚ ਵੀ ਜਿੱਤ ਹਾਸਲ ਕਰੇਗੀ। ਇਸ ਮੌਕੇ ਰਜਨੀਸ਼ ਧੀਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐੱਨ ਡੀ ਏ ਸਰਕਾਰ ਵੱਲੋਂ ਐਲਾਨੀਆ ਨੀਤੀਆਂ ਅਤੇ ਕੀਤੇ ਜਾ ਰਹੇ ਕੰਮਾਂ ਤੋਂ ਦੇਸ਼ ਵਾਸੀ ਖੁਸ਼ ਹਨ ਅਤੇ ਉਨ੍ਹਾਂ ਵੱਲੋਂ ਭਾਜਪਾ ਦਾ ਵੱਡੇ ਪੱਧਰ ’ਤੇ ਸਮਰਥਨ ਕੀਤਾ ਜਾ ਰਿਹਾ ਹੈ। ਸ੍ਰੀ ਧੀਮਾਨ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਪਿਛਲੇ ਲੰਬੇ ਸਮੇਂ ਤੋਂ ਚੱਲ ਰਿਹਾ ਇੱਕ ਹੀ ਪਾਰਟੀ ਦਾ ਰਾਜ ਖ਼ਤਮ ਕਰ ਕੇ ਲੋਕਾਂ ਨੇ ਭਾਜਪਾ ਦੇ ਹੱਕ ਵਿੱਚ ਫ਼ਤਵਾ ਦਿੱਤਾ ਹੈ ਅਤੇ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਪੱਛਮੀ ਬੰਗਾਲ ਦੀ ਤਰਜ਼ ’ਤੇ ਭਾਜਪਾ ਨੂੰ ਸਮਰਥਨ ਦੇ ਕੇ ਭਾਰੀ ਬਹੁਮਤ ਨਾਲ ਜਿਤਾ ਕੇ ਸਰਕਾਰ ਬਣਾਉਣ ਦਾ ਮੌਕਾ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਮੁੜ ਖੁਸ਼ਹਾਲੀ, ਤਰੱਕੀ ਅਤੇ ਵਿਕਾਸ ਦੇ ਰਾਹ ’ਤੇ ਤੋਰਿਆ ਜਾ ਸਕੇ। ਇਸ ਮੌਕੇ ਅਨਿਲ ਸਰੀਨ, ਗੁਰਦੇਵ ਸ਼ਰਮਾ, ਅਸ਼ੋਕ ਲੂੰਬਾ, ਪ੍ਰਵੀਨ ਬਾਂਸਲ, ਗੁਰਦੀਪ ਸਿੰਘ ਗੋਸ਼ਾ, ਡਾ. ਸਤੀਸ਼ ਕੁਮਾਰ, ਮਹਿਲਾ ਵਿੰਗ ਆਗੂ ਸੀਨੂੰ ਚੁੱਘ ਸਮੇਤ ਕਈ ਆਗੂ ਹਾਜ਼ਰ ਸਨ।

Advertisement
Advertisement
×