ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਜੁਲਾਈ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਕਰਨਾਟਕ ਦੀ ਇੱਕ ਫਰਮ ਮੈਸਰਜ਼ ਸ੍ਰੀਨੀ ਫਾਰਮ ਨਾਲ ਗੰਨੇ ਦੇ ਰਸ ਦੀ ਬੋਤਲਿੰਗ ਤਕਨਾਲੋਜੀ ਦੇ ਵਪਾਰੀਕਰਨ ਲਈ ਸਮਝੌਤੇ ’ਤੇ ਦਸਤਖ਼ਤ ਕੀਤੇ। ਇਸ ਮੌਕੇ ਨਿਰਦੇਸ਼ਕ ਖੋਜ ਦੀ ਥਾਂ ਅਪਰ ਨਿਰਦੇਸ਼ਕ ਖੋਜ ਡਾ. ਪੁਸ਼ਪਿੰਦਰ ਪਾਲ ਸਿੰਘ ਪੰਨੂ ਅਤੇ ਫਰਮ ਦੇ ਪ੍ਰੋਪਰਾਈਟਰ ਸ੍ਰੀਨਿਧੀ ਸੀ.ਵੀ. ਨੇ ਸਮਝੌਤੇ ਦੀਆਂ ਸ਼ਰਤਾਂ ’ਤੇ ਹਸਤਾਖਰ ਕੀਤੇ। ਇਨ੍ਹਾਂ ਸ਼ਰਤਾਂ ਅਨੁਸਾਰ ਯੂਨੀਵਰਸਿਟੀ ਇਸ ਤਕਨਾਲੋਜੀ ਦੇ ਵਪਾਰੀਕਰਨ ਲਈ ਇਸ ਫਰਮ ਨੂੰ ਅਧਿਕਾਰ ਪ੍ਰਦਾਨ ਕਰਦੀ ਹੈ।
ਇਸ ਮੌਕੇ ਹਾਜ਼ਰ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਮੁਖੀ ਡਾ. ਪੂਨਮ ਏ. ਸਚਦੇਵ ਨੇ ਖੁਲਾਸਾ ਕੀਤਾ ਕਿ ਗੰਨੇ ਦੇ ਰਸ ਨੂੰ ਸੂਖਮ ਜੀਵਾਂ ਨੂੰ ਮਾਰਨ ਅਤੇ ਸੈਲਫ ਲਾਈਫ ਵਧਾਉਣ ਲਈ ਥਰਮਲ ਤੌਰ ’ਤੇ ਪ੍ਰੋਸੈਸ ਕੀਤਾ ਜਾਂਦਾ ਹੈ, ਇਸ ਤਰ੍ਹਾਂ ਸੜਕ ਕਿਨਾਰੇ ਵਿਕਰੇਤਾਵਾਂ ਦੇ ਮੁਕਾਬਲੇ ਪੂਰੀ ਤਰ੍ਹਾਂ ਸਿਹਤਮੰਦ ਅਤੇ ਸਫ਼ਾਈ ਉਤਪਾਦ ਪੇਸ਼ ਕਰਦਾ ਹੈ।