ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨ ਮੇਲੇ ’ਚ ਆਲੂ ਉਤਪਾਦਕਾਂ ਲਈ ਖੇਤੀਬਾੜੀ ਮਸ਼ੀਨਰੀ ਦੀ ਪ੍ਰਦਰਸ਼ਨੀ ਲਾਈ

ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਕਿਸਾਨ ਪੁੱਜੇ
ਕਿਸਾਨ ਮੇਲੇ ਦਾ ਦੌਰਾ ਕਰਨ ਮੌਕੇ ਕੈਬਨਿਟ ਮੰਤਰੀ ਤਰਨਜੀਤ ਸਿੰਘ ਸੌਂਦ ਅਤੇ ਹੋਰ ਪਤਵੰਤੇ।
Advertisement
ਏਸ਼ੀਆ ਦੀ ਸਭ ਵੱਡੀ ਅਨਾਜ ਮੰਡੀ ਵਿੱਚ ਖੱਟੜਾ ਪਟੈਟੋ ਗਰੁੱਪ ਵੱਲੋਂ ਵੱਡਾ ਕਿਸਾਨ ਮੇਲਾ ਕਰਵਾਇਆ ਗਿਆ ਜਿਸ ਵਿੱਚ ਵੱਖ ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਕਿਸਾਨ ਪੁੱਜੇ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਖੱਟੜਾ ਪਟੈਟੋ ਗਰੁੱਪ ਦਾ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਫਸਲੀ ਚੱਕਰ ਵਿੱਚੋਂ ਬਾਹਰ ਨਿਕਲਣ ਲਈ ਜੋ ਵੀ ਕੋਈ ਉਪਰਾਲਾ ਕਰਦਾ ਹੈ, ਆਮ ਆਦਮੀ ਪਾਰਟੀ ਦੀ ਸਰਕਾਰ ਉਸ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਰਹਿੰਦੀ ਹੈ। ਝੋਨੇ ਤੋਂ ਬਾਅਦ ਆਲੂ ਦੀ ਫਸਲ ਦਾ ਸੀਜ਼ਨ ਆਉਂਦਾ ਹੈ ਅਤੇ ਆਲੂ ਉਤਪਾਦਕ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਅਹਿਮ ਯੋਗਦਾਨ ਪਾ ਰਹੇ ਹਨ। ਸ੍ਰੀ ਸੌਂਦ ਨੇ ਕਿਹਾ ਕਿ ਪੰਜਾਬ ਦੀਆਂ ਕੋਅਪਰੇਟਿਵ ਸੁਸਾਇਟੀਆਂ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਖੰਨਾ ਦੀ ਖੇਤੀਬਾਣੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਰਕਾਰ ਵੱਲੋਂ 1.5 ਕਰੋੜ ਰੁਪਏ ਦੇ ਖੇਤੀਬਾੜੀ ਸੰਦ ਖ੍ਰੀਦ ਕੇ ਖੇਤੀਬਾੜੀ ਸੁਸਾਇਟੀਆਂ ਨੂੰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਖੱਟੜਾ ਪਟੈਟੋ ਗਰੁੱਪ ਦੇ ਸਮਹੂ ਆਲੂ ਉਤਪਾਦਕਾਂ ਨੂੰ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕਰ ਕੇ ਪੂਰਾ ਕਰਨ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਸਾਨ ਮੇਲੇ ਵਿੱਚ ਖੇਤੀਬਾੜੀ ਨਾਲ ਸਬੰਧਤ ਲਾਈ ਸਮੁੱਚੀ ਮਸ਼ੀਨਰੀ ਦੀ ਪ੍ਰਦਰਸ਼ਨੀ ਜਿਵੇਂ ਆਲੂ ਬੀਜਣ ਤੇ ਪੁੱਟਣ ਦੀ ਮਸ਼ੀਨਰੀ, ਆਲੂ ਦਾ ਮਿਆਰੀ ਬੀਜ ਉਤਪਾਦਨ ਕਰਨ ਲਈ ਪਟੈਟੋ ਬ੍ਰੀਡਰਾਂ ਦੇ ਸਟਾਲਾਂ ਅਤੇ ਰਸਾਇਣਕ ਉਤਪਾਦਾਂ ਦੇ ਸਟਾਲਾਂ ਦਾ ਦੌਰਾ ਕੀਤਾ। ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੌਸਲ ਨੇ ਖੱਟੜਾ ਪਟੈਟੋ ਗਰੁੱਪ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਲੂ ਉਤਪਾਦਕਾਂ ਨੂੰ ਨਵੀਆਂ ਤਕਨੀਕਾਂ ਅਪਣਾਉਣ ਲਈ ਅਜਿਹੇ ਕਿਸਾਨ ਮੇਲਿਆਂ ਦੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਯੂਨੀਵਰਸਿਟੀ, ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਜਗਤਾਰ ਸਿੰਘ ਗਿੱਲ, ਅਵਤਾਰ ਸਿੰਘ ਦਹੇੜੂ, ਕਿਸਾਨ ਵਿੰਗ ਦੇ ਪ੍ਰਧਾਨ ਯਾਦਵਿੰਦਰ ਸਿੰਘ ਲਿਬੜਾ, ਆੜ੍ਹਤੀ ਐਸੋਸ਼ੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਹੈਪੀ ਸੋਮਲ, ਗਗਨ ਸੇਖੋਂ, ਜਸਦੇਵ ਸਿੰਘ ਲਿਬੜਾ, ਬੀਰ ਸਿੰਘ, ਲਖਵੀਰ ਸਿੰਘ, ਕਰਨਵੀਰ ਗਿੱਲ, ਪ੍ਰਦੀਪ ਸਿੰਘ ਖ਼ਾਲਸਾ, ਬਲਜਿੰਦਰ ਸਿੰਘ, ਸਰਬਜੀਤ ਸਿੰਘ, ਦਲਜੀਤ ਸਿੰਘ ਤੇ ਧਰਮਿੰਦਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ। 

Advertisement
Advertisement