DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਦਾ ਧਰਨਾ ਜਾਰੀ

ਇਥੇ ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਪੰਜਾਬ ਵੱਲੋਂ ਖੇਤੀਬਾੜੀ ਵਿਭਾਗ ਅਤੇ ਇਸ ਨਾਲ ਜੁੜੇ ਹੋਰ ਮਹਿਕਮਿਆਂ ਵਿੱਚ ਖਾਲੀਆਂ ਅਸਾਮੀਆਂ ਦੀ ਭਰਤੀ ਦੀ ਮੰਗ ਨੂੰ ਲੈ ਕੇ ਲਗਾਇਆ ਗਿਆ ਧਰਨਾ ਅੱਜ 23ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਅੱਜ ਵਿਦਿਆਰਥੀਆ ਦੇ ਸੰਘਰਸ਼ ਨੂੰ...

  • fb
  • twitter
  • whatsapp
  • whatsapp
Advertisement

ਇਥੇ ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਪੰਜਾਬ ਵੱਲੋਂ ਖੇਤੀਬਾੜੀ ਵਿਭਾਗ ਅਤੇ ਇਸ ਨਾਲ ਜੁੜੇ ਹੋਰ ਮਹਿਕਮਿਆਂ ਵਿੱਚ ਖਾਲੀਆਂ ਅਸਾਮੀਆਂ ਦੀ ਭਰਤੀ ਦੀ ਮੰਗ ਨੂੰ ਲੈ ਕੇ ਲਗਾਇਆ ਗਿਆ ਧਰਨਾ ਅੱਜ 23ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਅੱਜ ਵਿਦਿਆਰਥੀਆ ਦੇ ਸੰਘਰਸ਼ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਲਾਂਟ ਡਾਕਟਰਜ਼ ਸਰਵਿਸਜ਼ ਐਸੋਸੀਏਸ਼ਨ (ਪੀ ਡੀ ਐੱਸ ਏ) ਪੰਜਾਬ ਵਲੋਂ ਪ੍ਰਧਾਨ ਡਾ. ਹਰਮਨਦੀਪ ਸਿੰਘ ਘੁੰਮਣ , ਡਾ. ਮਨਜਿੰਦਰ ਸਿੰਘ , ਡਾ. ਰਾਣਾ ਗੁਰਲਵਲੀਨ ਸਿੰਘ ਅਤੇ ਸਾਥੀ ਧਰਨੇ ਵਿੱਚ ਪਹੁੰਚ ਕੇ ਵਿਦਿਆਰਥੀਆਂ ਦੇ ਸੰਘਰਸ਼ ਦੀ ਹਿਮਾਇਤ ਕਰਦਿਆ ਹਰ ਸਮੇਂ ਨਾਲ ਖੜਨ ਦਾ ਭਰੋਸਾ ਦਿੱਤਾ ਅਤੇ ਵਿੱਤੀ ਸਹਾਇਤਾ ਦਿੱਤੀ।

ਵਿਦਿਆਰਥੀ ਆਗੂਆਂ ਨੇ ਕਿਹਾ ਕਿ ਹਾਲੇ ਤੱਕ ਨਾ ਹੀ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਤੇ ਨਾ ਹੀ ਕੋਈ ਅਧਿਕਾਰੀ ਧਰਨੇ ‘ਤੇ ਪਹੁੰਚਿਆ ਹੈ। ਇਸ ਤੋਂ ਸਾਫ਼ ਹੈ ਕਿ ਸਰਕਾਰ ਨੂੰ ਨਾ ਖੇਤੀਬਾੜੀ ਦੀ ਚਿੰਤਾ ਹੈ ਤੇ ਨਾ ਹੀ ਉਹਨਾਂ ਵਿਦਿਆਰਥੀਆਂ ਦੀ, ਜੋ ਰਾਤਾਂ ਸੜਕਾਂ ‘ਤੇ ਕੱਟ ਰਹੇ ਹਨ।

Advertisement

ਐਸੋਸੀਏਸ਼ਨ ਨੇ ਕਿਹਾ ਕਿ ਸਰਕਾਰ ਦੀ ਇਹ ਨਲਾਇਕੀ ਅਤੇ ਇਹ ਵਿਵਹਾਰ ਸੂਬੇ ਦੇ ਖੇਤੀਬਾੜੀ ਭਵਿੱਖ ਪ੍ਰਤੀ ਉਸਦੀ ਅਸਲੀ ਸੋਚ ਨੂੰ ਬੇਨਕਾਬ ਕਰਦੀ ਹੈ। ਜੇ ਹਾਲਾਤ ਅਜਿਹੇ ਹੀ ਰਹੇ ਤਾਂ ਵਿਦਿਆਰਥੀ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ।

Advertisement

Advertisement
×