ਮਹਿੰਦਰ ਸਿੰਘ ਰੱਤੀਆਂ
ਮੋਗਾ, 10 ਅਪਰੈਲ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਰੋਹ ਭਖਣ ਲੱਗਾ ਹੈ। ਇਥੇ ਅਡਾਨੀ ਅਨਾਜ ਭੰਡਾਰ ਅੱਗੇ 192ਵੇਂ ਦਿਨ ਦੇ ਪੱਕੇ ਧਰਨੇ ਉੱਤੇ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਕਿਸਾਨਾਂ ਨੂੰ ਇਸ ਪਲਾਂਟ ਵਿੱਚ ਕਣਕ ਨਾ ਲਿਆਉਣ ਦਾ ਹੋਕਾ ਦਿੱਤਾ ਗਿਆ ਹੈ। ਇਸ ਕੜੀ ਤਹਿਤ ਭਾਜਪਾ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਘਰ ਅੱਗੇ 167ਵੇਂ ਦਿਨ ਧਰਨਾ ਜਾਰੀ ਰਿਹਾ।
ਕਿਸਾਨ ਆਗੂ ਗੁਰਮੀਤ ਸਿੰਘ ਕਿਸ਼ਨਪੁਰਾ, ਬਲੌਰ ਸਿੰਘ ਘੱਲ ਕਲਾਂ ਅਤੇ ਲਖਵੀਰ ਸਿੰਘ ਤੂਰ ਖੋਸਾ ਪਾਂਡੋ ਨੇ ਕਿਹਾ ਕਿ ਸਾਰੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਅਡਾਨੀ-ਅੰਬਾਨੀ ਦੀਆਂ ਕੰਪਨੀਆਂ ਦਾ ਕਾਰੋਬਾਰ ਠੱਪ ਕਰਨ ਦੀ ਮਹਿੰਮ ਤਹਿਤ ਅਡਾਨੀ ਪਲਾਂਟ ਦਾ ਬਾਈਕਾਟ ਕਰਕੇ ਇਥੇ ਕਣਕ ਨਾ ਵੇਚਣ ਦਾ ਫ਼ੈਸਲਾ ਕੀਤਾ ਗਿਆ ਹੈ।