ਖੇਤੀ ਕਾਨੂੰਨ ਪੰਜਾਬ ’ਚ ਲਾਗੂ ਨਹੀਂ ਹੋਣ ਦਿਆਂਗੇ: ਕੈਪਟਨ ਸੰਧੂ

ਖੇਤੀ ਕਾਨੂੰਨ ਪੰਜਾਬ ’ਚ ਲਾਗੂ ਨਹੀਂ ਹੋਣ ਦਿਆਂਗੇ: ਕੈਪਟਨ ਸੰਧੂ

ਪਿੰਡ ਪੱਬੀਆਂ ਵਿੱਚ ਮੀਟਿੰਗ ਕਰਦੇ ਹੋਏ ਕੈਪਟਨ ਸੰਦੀਪ ਸੰਧੂ।

ਸੰਤੋਖ ਗਿੱਲ
ਗੁਰੂਸਰ ਸੁਧਾਰ, 26 ਸਤੰਬਰ

ਪੰਜਾਬ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਕਿਸੇ ਸੂਰਤ ਵਿੱਚ ਪੰਜਾਬ ’ਚ ਲਾਗੂ ਨਹੀਂ ਹੋਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਅਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਇਹ ਐਲਾਨ ਅੱਜ ਪਿੰਡ ਪੱਬੀਆਂ ਵਿੱਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਦੌਰਾਨ ਕੀਤਾ।

ਪਿੰਡ ਪੱਬੀਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਅਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਪਿੰਡ ਵਾਸੀਆਂ ਵੱਲੋਂ ਰੱਖੀਆਂ ਮੰਗਾਂ ਨੂੰ ਮੌਕੇ ’ਤੇ ਹੀ ਪ੍ਰਵਾਨ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਸਿਆਸੀ ਵਿਤਕਰੇ ਦੇ ਹਲਕੇ ਦੇ ਹਰ ਪਿੰਡ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ।

ਉਨ੍ਹਾਂ ਆਪਣੇ ਸਿਆਸੀ ਵਿਰੋਧੀ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ’ਤੇ ਟਕੋਰ ਕਰਦਿਆਂ ਕਿਹਾ ਕਿ ਦਸ ਸਾਲ ਗੱਠਜੋੜ ਸਰਕਾਰ ਨੇ ਕਾਂਗਰਸੀ ਸਰਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਧੇਲਾ ਨਹੀਂ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।  ਉਨ੍ਹਾਂ ਮਗਨਰੇਗਾ ਵਰਕਰਾਂ ਦੀਆਂ ਸਮੱਸਿਆਵਾਂ ਦਾ ਵੀ ਮੌਕੇ ‘ਤੇ ਹੱਲ ਕਰਦਿਆਂ ਪੱਬੀਆਂ ਦੇ ਨੌਜਵਾਨਾਂ ਅਤੇ ਕਿਸਾਨਾਂ ਦਾ ਟਰੈਕਟ ਰੈਲੀ ਵਿਚ ਭਰਵੀਂ ਸ਼ਮੂਲੀਅਤ ਲਈ ਧੰਨਵਾਦ ਕੀਤਾ। ਇਸ ਮੌਕੇ ਕਾਂਗਰਸੀ ਆਗੂ ਧਰਮਿੰਦਰ ਸਿੰਘ, ਡਾ.ਕਰਨ ਵੜਿੰਗ ਉਪ ਚੇਅਰਮੈਨ ਪੇਡਾ, ਹਰਮਨ ਕੁਲਾਰ ਉਪ ਚੇਅਰਮੈਨ ਬਲਾਕ ਸੁਧਾਰ,  ਕਾਕਾ ਗਰੇਵਾਲ ਚੇਅਰਮੈਨ ਮਾਰਕਿਟ ਕਮੇਟੀ ਜਗਰਾਉਂ, ਉਜਾਗਰ ਸਿੰਘ ਸਰਪੰਚ ਪੱਬੀਆਂ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All