ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅਜਿੰਦਰ ਕੌਰ ਨੂੰ ਮਾਲਵਾ ਕੇਂਦਰੀ ਦਾ ਇੰਚਾਰਜ ਬਣਾਇਆ

ਆਮ ਆਦਮੀ ਪਾਰਟੀ ਵੱਲੋਂ 2027 ਦੀਆਂ ਆਮ ਚੋਣਾਂ ਤੋਂ ਪਹਿਲਾਂ ਵੱਡੇ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਮਿਹਨਤੀ ਅਤੇ ਤਜਰਬੇਕਾਰ ਆਗੂਆਂ ਨੂੰ ਸੰਗਠਨ ਵਿੱਚ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਜਾ ਰਹੀ ਹੈ ਜਿਸ ਤਹਿਤ ਆਪ ਆਗੂ ਅਜਿੰਦਰ ਕੌਰ ਨੂੰ ਮਾਲਵਾ ਕੇਂਦਰੀ...
ਅਜਿੰਦਰ ਕੌਰ ਦਾ ਸਨਮਾਨ ਕਰਦੇ ਹੋਏ ਮਹਿਲਾ ਵਿੰਗ ਦੇ ਆਗੂ। -ਫੋਟੋ: ਗੁਰਿੰਦਰ ਸਿੰਘ
Advertisement

ਆਮ ਆਦਮੀ ਪਾਰਟੀ ਵੱਲੋਂ 2027 ਦੀਆਂ ਆਮ ਚੋਣਾਂ ਤੋਂ ਪਹਿਲਾਂ ਵੱਡੇ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਮਿਹਨਤੀ ਅਤੇ ਤਜਰਬੇਕਾਰ ਆਗੂਆਂ ਨੂੰ ਸੰਗਠਨ ਵਿੱਚ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਜਾ ਰਹੀ ਹੈ ਜਿਸ ਤਹਿਤ ਆਪ ਆਗੂ ਅਜਿੰਦਰ ਕੌਰ ਨੂੰ ਮਾਲਵਾ ਕੇਂਦਰੀ ਜ਼ੋਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ, ਮਹਿਲਾ ਵਿੰਗ ਪ੍ਰਧਾਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਚੇਅਰਮੈਨ ਦੀਪਕ ਚੌਹਾਨ ਵੱਲੋਂ ਅਜਿੰਦਰ ਕੌਰ ਨੂੰ ਜ਼ਿਲ੍ਹਾ ਇੰਚਾਰਜਾਂ ਨੂੰ ਨਾਲ ਲੈ ਕੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਲੋਕ ਭਲਾਈ ਪ੍ਰੋਗਰਾਮਾਂ ਤੋਂ ਜਨਤਾ ਨੂੰ ਜਾਣੂ ਕਰਾਉਣ ਲਈ ਅਤੇ ਪਾਰਟੀ ਨੂੰ ਸਮਰਪਿਤ ਵਾਰਡ, ਬਲਾਕ ਅਤੇ ਪਿੰਡ ਪੱਧਰ ’ਤੇ ਕੰਮ ਕਰਨ ਵਾਲੀਆਂ ਔਰਤਾਂ ਨੂੰ ਸੰਗਠਨ ਨਾਲ ਜੋੜਨ ਦਾ ਨਿਰਦੇਸ਼ ਵੀ ਦਿੱਤਾ ਗਿਆ ਹੈ। ਅੱਜ ਆਪ ਮਹਿਲਾ ਆਗੂਆਂ ਨੇ ਅਜਿੰਦਰ ਕੌਰ ਨੂੰ ਗੁਲਦਸਤੇ ਦੇ ਕੇ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਲਈ ਸਖ਼ਤ ਮਿਹਨਤ ਕਰਨ ਦਾ ਭਰੋਸਾ ਦਿੱਤਾ।

Advertisement

Advertisement