ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਨਵੰਬਰ
ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਅਤੇ ਬਸਪਾ ਦੀ ਸਾਂਝੀ ਮੀਟਿੰਗ ਜ਼ਿਲ੍ਹਾ ਅਕਾਲੀ ਜਥਾ ਦੇ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਨਗਰ ਨਿਗਮ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਅਕਾਲੀ ਜਥਾ ਦੇ ਦਫ਼ਤਰ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਹੋਈ ਮੀਟਿੰਗ ਵਿੱਚ ਜਥੇਦਾਰ ਡੰਗ ਅਤੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਜੀਤ ਰਾਮ ਬਸਰਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਹੇਠ ਹੋਈ ਇਸ ਮੀਟਿੰਗ ਵਿੱਚ ਦੋਵਾਂ ਪਾਰਟੀਆਂ ਵਿੱਚ ਸੀਟਾਂ ਦੇ ਲੈਣ-ਦੇਣ ਸਬੰਧੀ ਫ਼ੈਸਲਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਲੋਕ ਅੱਕ ਚੁੱਕੇ ਹਨ ਅਤੇ ਇਸ ਦਾ ਜਵਾਬ ਦੇਣ ਲਈ ਉਹ ਨਗਰ ਨਿਗਮ ਚੋਣਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਆਪ ਤੇ ਗੁਜਰਾਤ ਅਤੇ ਹਿਮਾਚਲ ਚੋਣਾਂ ਵਿੱਚ ਪੰਜਾਬ ਬਾਰੇ ਝੂਠਾ ਪ੍ਰਚਾਰ ਕਰਨ ਦਾ ਵੀ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਗੱਠਜੋੜ ਨਗਰ ਨਿਗਮ ਚੋਣਾਂ ਵੱਡੇ ਫ਼ਰਕ ਨਾਲ ਜਿੱਤੇਗਾ ਅਤੇ ਲੁਧਿਆਣਾ ਵਿੱਚ ਅਪਣਾ ਮੇਅਰ ਬਣਾਏਗਾ ਉਸ ਮਗਰੋ ਵਿਕਾਸ ਦੇ ਕੰਮਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ।