ਅਕਾਲੀ ਉਮੀਦਵਾਰ ਨੇ ਚੋਣ ਪ੍ਰਚਾਰ ਭਖਾਇਆ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਰਿਸ਼ਦ ਜ਼ੋਨ ਨੀਲੋਂ ਕਲਾਂ ਤੋਂ ਉਮੀਦਵਾਰ ਹਰਜੋਤ ਸਿੰਘ ਮਾਂਗਟ ਦੇ ਹੱਕ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਰਹੀਆਂ ਹਨ। ਇਹ ਗੱਲਾਂ ਸੱਚਾ ਸੌਦਾ ਆੜ੍ਹਤੀ ਐਸੋਸ਼ੀਏਸ਼ਨ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ ਨੇ ਕਹੀਆਂ। ਉਨ੍ਹਾਂ ਕਿਹਾ ਕਿ ਹਰਜੋਤ...
Advertisement
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਰਿਸ਼ਦ ਜ਼ੋਨ ਨੀਲੋਂ ਕਲਾਂ ਤੋਂ ਉਮੀਦਵਾਰ ਹਰਜੋਤ ਸਿੰਘ ਮਾਂਗਟ ਦੇ ਹੱਕ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਰਹੀਆਂ ਹਨ। ਇਹ ਗੱਲਾਂ ਸੱਚਾ ਸੌਦਾ ਆੜ੍ਹਤੀ ਐਸੋਸ਼ੀਏਸ਼ਨ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ ਨੇ ਕਹੀਆਂ। ਉਨ੍ਹਾਂ ਕਿਹਾ ਕਿ ਹਰਜੋਤ ਮਾਂਗਟ ਦੇ ਹੱਕ ਵਿੱਚ ਪਿੰਡ ਮੁਗਲੇਵਾਲ, ਮਹੱਦੀਪੁਰ, ਕਮਾਲਪੁਰ, ਸਿਕੰਦਰਪੁਰ, ਰਾਏਪੁਰ ਬੇਟ, ਸ਼ੇਰਗੜ੍ਹ, ਚੱਕ ਲੋਹਟ ਵਿਚ ਰੱਖੀਆਂ ਚੋਣ ਮੀਟਿੰਗਾਂ ’ਚ ਭਾਰੀ ਗਿਣਤੀ ਲੋਕ ਆਪ ਮੁਹਾਰੇ ਸ਼ਾਮਲ ਹੋ ਰਹੇ ਹਨ। ਸਾਬਕਾ ਪ੍ਰਧਾਨ ਖੇੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਿਹੜੇ ਵਾਅਦਿਆਂ ਨਾਲ ਸੱਤਾ ਵਿੱਚ ਆਈ ਸੀ ਉਨ੍ਹਾਂ ’ਚੋਂ ਕੋਈ ਵੀ ਵਾਅਦਾ ਪੂਰਾ ਕਰਨ ਵਿਚ ਸਫ਼ਲ ਨਹੀਂ ਹੋਈ। ਇਸ ਕਰਕੇ ਪੰਜਾਬ ਦੇ ਲੋਕ ਸੂਬੇ ਨੂੰ ਫਿਰ ਤੋਂ ਖੁਸ਼ਹਾਲ ਤੇ ਤਰੱਕੀ ਦੀ ਰਾਹ ਤੋਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਸਾਥ ਦੇਣ।
Advertisement
Advertisement
×

