DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਕਾਲੀ ਦਲ ਨੂੰ ਦਬਾਇਆ ਨਹੀਂ ਜਾ ਸਕਦਾ: ਭਿੰਦਾ

ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਢਿੱਲੋਂ ਅਤੇ ਹਲਕਾ ਸਮਰਾਲਾ ਤੋਂ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੇ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਬਿਕਰਮ ਸਿੰਘ...

  • fb
  • twitter
  • whatsapp
  • whatsapp
featured-img featured-img
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਸਵਾਗਤ ਕਰਦੇ ਹੋਏ ਆਗੂ।
Advertisement

ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਢਿੱਲੋਂ ਅਤੇ ਹਲਕਾ ਸਮਰਾਲਾ ਤੋਂ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੇ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਲੰਬੇ ਸਮੇਂ ਤੱਕ ਰਾਜਨੀਤਕ ਬਦਲੇ ਦੀ ਭਾਵਨਾ ਹੇਠ ਨਿਸ਼ਾਨਾ ਬਣਾਇਆ ਗਿਆ ਜਦੋਂਕਿ ਸ੍ਰੀ ਮਜੀਠੀਆ ਦੀ ਰਿਹਾਈ ਇਸ ਗੱਲ ਦਾ ਸਬੂਤ ਹੈ ਕਿ ਅਕਾਲੀ ਦਲ ਦੇ ਆਗੂਆਂ ਨੂੰ ਝੂਠੇ ਮਾਮਲਿਆਂ ਵਿੱਚ ਫਸਾ ਕੇ ਦਬਾਇਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰ ਵੱਲੋਂ ਵਿਰੋਧੀ ਆਵਾਜ਼ਾਂ ਨੂੰ ਕੁਚਲਣ ਲਈ ਸੱਤਾ ਦਾ ਦੁਰ-ਉਪਯੋਗ ਕੀਤਾ ਗਿਆ, ਪਰ ਅਦਾਲਤਾਂ ਨੇ ਇਨਸਾਫ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਕਾਨੂੰਨ ’ਤੇ ਭਰੋਸਾ ਕੀਤਾ ਹੈ ਅਤੇ ਅੱਜ ਉਹ ਭਰੋਸਾ ਸਹੀ ਸਾਬਤ ਹੋਇਆ ਹੈ।

Advertisement

ਆਗੂਆਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਹਮੇਸ਼ਾਂ ਪੰਜਾਬ ਦੇ ਮੁੱਦਿਆਂ, ਕਿਸਾਨੀ ਹੱਕਾਂ, ਬੇਰੁਜ਼ਗਾਰਾਂ, ਨੌਜਵਾਨਾਂ ਅਤੇ ਪੰਜਾਬ ਦੇ ਹਿੱਤਾਂ ਦੀ ਆਵਾਜ਼ ਬੁਲੰਦ ਕੀਤੀ ਹੈ ਜੋ ਭਵਿੱਖ ਵਿੱਚ ਵੀ ਜਾਰੀ ਰਹੇਗੀ।

Advertisement

Advertisement
×