ਅਕਾਲੀ ਦਲ ਨੇ ਦੀਦਾਰ ਮਲਕ ਨੂੰ ਉਮੀਦਵਾਰ ਐਲਾਨਿਆ
ਸ਼੍ਰੋਮਣੀ ਅਕਾਲੀ ਦਲ (ਬ) ਧੜੇ ਵੱਲੋਂ ਜਗਰਾਉਂ ਹਲਕੇ ਦੇ ਸੀਨੀਅਰ ਆਗ ਅਤੇ ਸਾਬਕਾ ਚੇਅਰਮੈਨ ਬਲਾਕ ਸਮਿਤੀ ਜਗਰਾਉਂ ਦੇ ਚੇਅਰਮੈਨ ਦੀਦਾਰ ਸਿੰਘ ਮਲਕ ਨੂੰ ਇਸ ਵਾਰ ਗਾਲਿਬ ਕਲਾਂ ਜ਼ੋਨ ਤੋਂ ਜ਼ਿਲ੍ਹਾ ਪਰਿਸ਼ਦ ਚੋਣ ਲਈ ਉਮੀਦਵਾਰ ਐਲਾਨ ਦਿੱਤਾ ਹੈ। ਦੀਦਾਰ ਮਲਕ ਅਤੇ...
Advertisement
ਸ਼੍ਰੋਮਣੀ ਅਕਾਲੀ ਦਲ (ਬ) ਧੜੇ ਵੱਲੋਂ ਜਗਰਾਉਂ ਹਲਕੇ ਦੇ ਸੀਨੀਅਰ ਆਗ ਅਤੇ ਸਾਬਕਾ ਚੇਅਰਮੈਨ ਬਲਾਕ ਸਮਿਤੀ ਜਗਰਾਉਂ ਦੇ ਚੇਅਰਮੈਨ ਦੀਦਾਰ ਸਿੰਘ ਮਲਕ ਨੂੰ ਇਸ ਵਾਰ ਗਾਲਿਬ ਕਲਾਂ ਜ਼ੋਨ ਤੋਂ ਜ਼ਿਲ੍ਹਾ ਪਰਿਸ਼ਦ ਚੋਣ ਲਈ ਉਮੀਦਵਾਰ ਐਲਾਨ ਦਿੱਤਾ ਹੈ। ਦੀਦਾਰ ਮਲਕ ਅਤੇ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਪਾਰਟੀ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪ ਕੀਤਾ ਗਿਆ। ਇਸ ਤੋਂ ਇਲਾਵਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਦਾਖਾ ਅਤੇ ਜਗਰਾਉਂ ’ਚ ਦਲ ਨਾਲੋਂ ਰੁੱਸਿਆਂ ਨੂੰ ਮਨਾਉਣ ਲਈ ਵੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ, ਸਾਬਕਾ ਵਿਧਾਇਕ ਐੱਸ ਆਰ ਕਲੇਰ, ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ, ਬਲਦੇਵ ਸਿੰਘ ਬੀੜ ਗਗੜਾ ਮੌਜੂਦ ਸਨ।
Advertisement
Advertisement
