ਜ਼ਿਲ੍ਹਾ ਪਰਿਸ਼ਦ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਤੋਂ ਬਾਅਦ ਅਕਾਲੀ ਦਲ ਦੇ ਆਗੂ ਹਰਜੋਤ ਸਿੰਘ ਮਾਂਗਟ ਵੱਲੋਂ ਪਿੰਡਾਂ ’ਚ ਧੰਨਵਾਦੀ ਦੌਰੇ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਨਾਲ ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਵੀ ਮੌਜੂਦ ਸਨ। ਪਿੰਡਾਂ ’ਚ ਸੰਬੋਧਨ ਕਰਦਿਆਂ ਪਰਮਜੀਤ ਢਿੱਲੋਂ ਨੇ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬੇਟ ਖੇਤਰ ਵਿੱਚ ਮਜ਼ਬੂਤੀ ਨਾਲ ਉਭਰਿਆ ਹੈ ਅਤੇ ਇੱਥੋਂ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਬੇਟ ਖੇਤਰ ਦੇ ਲੋਕਾਂ ਦਾ ਰਿਣੀ ਰਹੇਗਾ ਜਿਨ੍ਹਾਂ ਨੇ ਪਾਰਟੀ ਦਾ ਡੱਟ ਕੇ ਸਾਥ ਦਿੱਤਾ। ਇਸ ਮੌਕੇ ਜੇਤੂ ਉਮੀਦਵਾਰ ਹਰਜੋਤ ਸਿੰਘ ਮਾਂਗਟ ਨੇ ਕਿਹਾ ਕਿ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੇ ਉਨ੍ਹਾਂ ਨੂੰ ਸ਼ਾਨਦਾਰ ਜਿੱਤ ਦਿਵਾ ਵੱਡਾ ਮਾਣ ਬਖ਼ਸ਼ਿਆ ਹੈ ਅਤੇ ਉਹ ਲੋਕਾਂ ਦੀਆਂ ਆਸਾਂ ’ਤੇ ਖ਼ਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਹ ਸਿਆਸਤ ਵਿੱਚ ਲੋਕ ਸੇਵਾ ਲਈ ਆਏ ਹਨ ਅਤੇ ਪਿੰਡਾਂ ਵਿਚ ਜੋ ਸਮੱਸਿਆਵਾਂ ਹਨ ਜਾਂ ਜਿੱਥੇ ਵੀ ਗ੍ਰਾਂਟ ਦੀ ਲੋੜ ਹੈ ਉਹ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ। ਪਿੰਡ ਸ਼ਤਾਬਗੜ੍ਹ ਦੇ ਵਾਸੀਆਂ ਵੱਲੋਂ ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪਰਿਸ਼ਦ ਜੇਤੂ ਉਮੀਦਵਾਰ ਹਰਜੋਤ ਸਿੰਘ ਮਾਂਗਟ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਹਰਜਤਿੰਦਰ ਸਿੰਘ ਬਾਜਵਾ, ਸਰਕਲ ਜਥੇਦਾਰ ਹਰਦੀਪ ਸਿੰਘ, ਧਰਮਿੰਦਰ ਸਿੰਘ ਸ਼ੈਰੀ ਨੰਬਰਦਾਰ, ਮਹਿੰਦਰ ਸਿੰਘ, ਸੁਰਜੀਤ ਸਿੰਘ, ਸੁਰਜੀਤ ਸਿੰਘ, ਗੁਰਨਾਮ ਸਿੰਘ, ਸਤਨਾਮ ਸਿੰਘ, ਕਰਨੈਲ ਸਿੰਘ, ਦਲੀਪ ਸਿੰਘ, ਸੂਬੇਦਾਰ ਜੋਰਾ ਸਿੰਘ, ਭਜਨ ਸਿੰਘ, ਬੇਅੰਤ ਸਿੰਘ, ਰੋਸ਼ਨ ਸਿੰਘ, ਗੁਰਬਿੰਦਰ ਸਿੰਘ, ਚਰਨਜੀਤ ਸਿੰਘ ਆਦਿ ਹਾਜ਼ਰ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

