ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਨਵ ਨਿਯੁਕਤ ਹਲਕਾ ਇੰਚਾਰਜ ਜਗਬੀਰ ਸਿੰਘ ਸੋਖੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਹੀ ਸੂਬੇ ਦੇ ਵਿਕਾਸ, ਖੁਸ਼ਹਾਲੀ ਤੇ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਹੈ।
ਉਹ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਇੰਦਰਜੀਤ ਸਿੰਘ ਮੱਕੜ ਦੀ ਅਗਵਾਈ ਹੇਠ ਹੋਏ ਸਨਮਾਨ ਸਮਾਗਮ ਮੌਕੇ ਗੱਲਬਾਤ ਕਰ ਰਹੇ ਸਨ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਵਰਗੀ ਜੱਥੇਦਾਰ ਅਵਤਾਰ ਸਿੰਘ ਮੱਕੜ ਦੇ ਪਰਿਵਾਰ ਅਤੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।