ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਮਈ
ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਕੌਮੀ ਮੀਤ ਪ੍ਰਧਾਨ ਹਰਪਾਲ ਸਿੰਘ ਜੱਲ੍ਹਾ ਦਾ ਖੰਨਾ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਹੇਠਾਂ ਸਨਮਾਨ ਕੀਤਾ ਗਿਆ। ਸ੍ਰੀ ਯਾਦੂ ਨੇ ਕਿਹਾ ਕਿ ਸ੍ਰੀ ਜੱਲ੍ਹਾ ਨੇ ਹਮੇਸ਼ਾਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਹੈ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਕੌਮੀ ਮੀਤ ਪ੍ਰਧਾਨ ਦਾ ਅਹੁਦਾ ਦਿੱਤਾ ਗਿਆ ਹੈ। ਅਕਾਲੀ ਦਲ ਹਮੇਸ਼ਾਂ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਵਾਲਿਆਂ ਦਾ ਸਨਮਾਨ ਕਰਦਾ ਹੈ। ਇਸ ਮੌਕੇ ਹਰਪਾਲ ਜੱਲ੍ਹਾ ਨੇ ਪਾਰਟੀ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਰਾਜਿੰਦਰ ਸਿਘ ਜੀਤ, ਸੁਖਵਿੰਦਰ ਸਿੰਘ ਮਾਂਗਟ, ਦਵਿੰਦਰ ਸਿਘ ਹਰਿਓ, ਹਰਜੰਗ ਸਿੰਘ ਗੰਢੂਆਂ, ਪਵਨਜੋਤ ਸਿੰਘ, ਜਤਿੰਦਰਪਾਲ ਸਿੰਘ, ਹਰਜੀਤ ਸਿੰਘ ਭਾਟੀਆ, ਮਨੂੰ ਗੋਇਲ, ਮਨਦੀਪ ਸਿੰਘ ਖਾਲਸਾ, ਕੌਂਸਲਰ ਸਰਬਦੀਪ ਸਿਘ ਕਾਲੀਰਾਓ, ਧਨਰਾਜ ਸਿੰਘ ਭੱਟੀਆ, ਮਲਕੀਤ ਸਿੰਘ, ਹਰਪ੍ਰੀਤ ਸਿੰਘ, ਰਿੰਕੂ ਸਹੋਤਾ, ਇੰਦਰਜੀਤ ਸਿੰਘ, ਚਰਨਜੀਤ ਸਿੰਘ, ਭੁਪਿੰਦਰ ਸਿੰਘ, ਹਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਜੀਤ ਸਿੰਘ, ਗੁਰਸ਼ਰਨ ਸਿੰਘ ਆਦਿ ਹਾਜ਼ਰ ਸਨ।