ਅਕਾਲੀ ਦਲ ਵੱਲੋਂ ਈਸੜੂ ’ਚ ਹੋਣ ਵਾਲੀ ਕਾਨਫਰੰਸ ਸਬੰਧੀ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿੱਚ ਸ਼ਹੀਦ ਕਰਨੈਲ ਸਿੰਘ ਦੀ ਯਾਦ ਵਿੱਚ ਕਰਵਾਈ ਜਾਣ ਵਾਲੀ ਸ਼ਹੀਦੀ ਕਾਨਫਰੰਸ ਸਬੰਧੀ ਮੀਟਿੰਗ ਹੋਈ। ਇਸ ਵਿਚ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਲਲਹੇੜੀ ਜ਼ੋਨ ਦੇ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਨੂੰ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਸਬੰਧੀ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ ਅਤੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆ ਆਪਣੇ ਵਿਚਾਰ ਸਾਂਝੇ ਕਰਨਗੇ। ਸ੍ਰੀ ਯਾਦੂ ਨੇ ਕਿਹਾ ਕਿ ‘ਆਪ’ ਦੀ ਸਰਕਾਰ ਹਜ਼ਾਰਾਂ ਪਿੰਡਾਂ ਦੀ ਜ਼ਮੀਨ ਲੈਂਡ ਪੂਲਿੰਗ ਨੀਤੀ ਵਿੱਚ ਲੈ ਕੇ ਪੰਜਾਬ ਦੇ ਕਿਸਾਨ, ਮਜ਼ਦੂਰ ਅਤੇ ਵਪਾਰੀ ਵਰਗ ਦੇ ਹਿੱਤਾਂ ਦਾ ਘਾਣ ਕਰਨ ਦੀ ਸਾਜਿਸ਼ ਰਚ ਰਹੀ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਘਬਰਾਉਣ ਨਾ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਉਨ੍ਹਾਂ ਨਾਲ ਖੜ੍ਹਾ ਹੈ ਅਤੇ ਕਿਸਾਨਾਂ ਦੀ ਜ਼ਮੀਨ ’ਤੇ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮੌਕੇ ਡੈਲੀਗੇਟ ਇਫਕੋ ਨਵਤੇਜ ਸਿੰਘ ਖਟੜਾ, ਤੇਜਿੰਦਰ ਸਿੰਘ ਇਕੋਲਾਹਾ, ਭਗਵਾਨ ਸਿੰਘ, ਪਰਮਿੰਦਰ ਸਿੰਘ, ਲੱਖੀ ਬੈਨੀਪਾਲ, ਦਲਵਿੰਦਰ ਸਿੰਘ, ਦਰਸ਼ਨ ਸਿੰਘ, ਦਲਜੀਤ ਸਿੰਘ, ਸੁਖਪਾਲ ਸਿੰਘ ਸੁੱਖਾ, ਬੂਟਾ ਸਿੰਘ, ਅਕਬਾਲ ਮੁਹੰਮਦ, ਗੁਰਚਰਨ ਸਿੰਘ, ਰਣਯੋਧ ਸਿੰਘ, ਰਾਜ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ, ਜਸਮੀਤ ਸਿੰਘ, ਹਰਵਿੰਦਰ ਸਿੰਘ, ਬੱਗਾ ਸਿੰਘ, ਮਨਦੀਪ ਸਿੰਘ, ਸ਼ਾਹ ਸਿੰਘ, ਅਵਤਾਰ ਸਿੰਘ, ਅੰਮ੍ਰਿਤਪਾਲ ਸਿੰਘ, ਜਗਦੀਪ ਸਿੰਘ, ਜਰਨੈਲ ਸਿੰਘ, ਦਵਿੰਦਰ ਸਿੰਘ, ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ।