ਪੱਤਰ ਪ੍ਰੇਰਕ
ਸਮਰਾਲਾ, 22 ਮਾਰਚ
ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਪਾਰਟੀ ਦੇ ਐਲਾਨੇ ਨਵੇਂ ਜਥੇਬੰਦਕ ਢਾਂਚੇ ’ਚ ਵਰਕਿੰਗ ਕਮੇਟੀ ਮੈਂਬਰ ਨਿਯੁਕਤ ਕੀਤੇ ਗਏ ਹਲਕਾ ਸਮਰਾਲਾ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅਤੇ ਲਗਾਤਾਰ ਦੂਜੀ ਵਾਰ ਬਣਾਏ ਗਏ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਲੋਪੋਂ ਨੇ ਪਿੰਡਾਂ ਅੰਦਰ ਸਿਆਸੀ ਸਰਗਮੀਆਂ ’ਚ ਤੇਜ਼ੀ ਲਿਆਉਂਦੇਹੋ ਏ ਲੋਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਆਰੰਭ ਦਿੱਤਾ ਹੈ। ਅੱਜ ਪਿੰਡ ਰੋਹਲੇ ਵਿੱਚ ਹੋਈ ਲੋਕ ਸੰਪਰਕ ਮੁਹਿੰਮ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਖੀਰਨੀਆਂ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਬਬਲੂ ਲੋਪੋਂ ਨੇ ਆਖਿਆ ਕਿ ਕੈਪਟਨ ਸਰਕਾਰ ਦੇ 4 ਸਾਲ ਦੇ ਰਾਜ ਨੇ ਸੂਬੇ ਦੇ ਹਰ ਵਰਗ ਨੂੰ ਦੁਖੀ ਕਰਕੇ ਰੱਖ ਦਿੱਤਾ ਹੈ ਅਤੇ ਲੋਕ ਕਾਂਗਰਸ ਸਰਕਾਰ ਤੋਂ ਖਹਿੜਾ ਛੁਡਾਉਣ ਲਈ ਕਾਹਲੇ ਪਏ ਹੋਏ ਹਨ।
ਇਸ ਦੌਰਾਨ ਸ੍ਰੀ ਖੀਰਨੀਆਂ ਅਤੇ ਲੋਪੋਂ ਨੇ ਪਿੰਡ ਵਾਸੀਆਂ ਨੂੰ ਪੂਰੀ ਇਕਜੁੱਟਤਾ ਨਾਲ ਅਕਾਲੀ ਦਲ ਦਾ ਸਾਥ ਦੇਣ ਦਾ ਸੱਦਾ ਦਿੱਤਾ।
ਕਾਂਗਰਸ ’ਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼
ਦੋਰਾਹਾ (ਪੱਤਰ ਪ੍ਰੇਰਕ): ਇਥੋਂ ਦੇ ਪਿੰਡ ਮੱਲ੍ਹੀਪੁਰ ਵਿੱਚ ਕੇਂਦਰੀ ਵਰਕਿੰਗ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਉਂਦਿਆਂ ਪਿੰਡ ਦੇ ਲੋਕਾਂ ਨੂੰ ਕਾਂਗਰਸ ਦੀਆਂ ਵਧੀਕੀਆਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਲਾਗੂ ਕੀਤੇ ਗਲਤ ਫੈਸਲੇ ਰੱਦ ਕਰਕੇ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਕੇ ਪੈਰਾਂ ’ਤੇ ਖੜ੍ਹਾ ਕੀਤਾ ਜਾਵੇਗਾ। ਇਸ ਮੌਕੇ ਬੋਲਦਿਆਂ ਭਗਵੰਤ ਸਿੰਘ ਮੱਲ੍ਹੀ, ਮਨਜੀਤ ਸਿੰਘ ਅਤੇ ਲਖਵੀਰ ਸਿੰਘ ਗਰੇਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ ਅਤੇ ਇਸ ਵਾਰ ਫ਼ਿਰ ਲੋਕਾਂ ਨੂੰ ਨਵੇਂ ਚੋਣ ਮੈਨੀਫੈਸਟੋ ਨਾਲ ਲੁਭਾਇਆ ਜਾ ਰਿਹਾ ਹੈ। ਇਸ ਮੌਕੇ ਹਰਜੀਵਨਪਾਲ ਸਿੰਘ, ਕੁਲਦੀਪ ਸਿੰਘ, ਵਿਪਨ ਸੇਠੀ, ਪਰਮਿੰਦਰ ਸਿੰਘ, ਹਰਨੇਕ ਸਿੰਘ, ਸਵਰਨ ਸਿੰਘ, ਰੂਪ ਸਿੰਘ, ਬਲਦੇਵ ਸਿੰਘ, ਦਲਜਿੰਦਰ ਸਿੰਘ, ਦਲਵੀਰ ਸਿੰਘ, ਪਾਲ ਸਿੰਘ, ਡਾ.ਮਲਕੀਤ ਸਿੰਘ, ਗੁਰਮੇਲ ਸਿੰਘ, ਬੇਅੰਤ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਗੁਰਜੀਤ ਸਿੰਘ, ਲਖਵੀਰ ਸਿੰਘ ਹਾਜ਼ਰ ਸਨ।