DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਅਕਾਲੀ ਦਲ ਵੱਲੋਂ ਲਾਮਬੰਦੀ ਮੁਹਿੰਮ ਤੇਜ਼

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ 22 ਜੁਲਾਈ ਨੂੰ ਦਿੱਤੇ ਜਾ ਰਹੇ ਧਰਨੇ ਸਬੰਧੀ ਤਿਆਰੀ ਕਮੇਟੀ ਦੇ ਕੋਆਰਡੀਨੇਟਰ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਵੱਲੋਂ ਲਾਮਬੰਦੀ...
  • fb
  • twitter
  • whatsapp
  • whatsapp
featured-img featured-img
ਮੀਟਿੰਗ ਦੌਰਾਨ ਰਣਜੀਤ ਸਿੰਘ ਢਿੱਲੋਂ ਅਤੇ ਹੋਰ ਆਗੂ। -ਫੋਟੋ: ਇੰਦਰਜੀਤ ਵਰਮਾ
Advertisement

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ 22 ਜੁਲਾਈ ਨੂੰ ਦਿੱਤੇ ਜਾ ਰਹੇ ਧਰਨੇ ਸਬੰਧੀ ਤਿਆਰੀ ਕਮੇਟੀ ਦੇ ਕੋਆਰਡੀਨੇਟਰ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਵੱਲੋਂ ਲਾਮਬੰਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਇਸ ਸਬੰਧੀ ਅਕਾਲੀ ਆਗੂਆਂ ਵੱਲੋਂ ਵਿਧਾਨ ਸਭਾ ਹਲਕਾ ਪੂਰਬੀ ਦੇ ਵੱਖ-ਵੱਖ ਇਲਾਕਿਆਂ ਵਿੱਚ ਅੱਧੀ ਦਰਜਨ ਤੋਂ ਵੱਧ ਮੀਟਿੰਗਾਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਪੰਜਾਬ ਸਰਕਾਰ ਦੀ ਲੋਕ ਮਾਰੂ ਨੀਤੀ ਖ਼ਿਲਾਫ਼ ਦਿੱਤੇ ਜਾ ਰਹੇ ਧਰਨੇ ਵਿੱਚ ਲੋਕਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਇਸ ਮੌਕੇ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਉਪਜਾਊ ਜ਼ਮੀਨ ਐਕੁਆਇਰ ਕਰਕੇ ਵੱਡੇ ਕਾਰਖਾਨੇਦਾਰਾਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ ਜਿਸ ਦਾ ਅਕਾਲੀ ਦਲ ਹਰ ਪੱਧਰ ਤੇ ਵਿਰੋਧ ਕਰੇਗਾ। ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ ਤੇ ਹੁਣ ਵੀ ਉਹ ਸੰਘਰਸ਼ ਕਰਕੇ ਕਿਸਾਨਾਂ ਦੀ ਉਪਜਾਊ ਜਮੀਨ ਨੂੰ ਲੁੱਟਣ ਨਹੀਂ ਦੇਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦਾ ਵੱਧ ਤੋਂ ਵੱਧ ਸਮਰਥਨ ਕਰਨ ਤਾਂ ਜੋ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਇਸ ਮੌਕੇ ਨੇਕ ਸਿੰਘ ਖਾਲਸਾ, ਸਰਬਜੀਤ ਸਿੰਘ ਲਾਡੀ, ਹਰਪਾਲ ਸਿੰਘ ਕੋਹਲੀ ਅਤੇ ਜਸਦੀਪ ਸਿੰਘ ਕਾਉਂਕੇ ਸਮੇਤ ਕਈ ਆਗੂ ਹਾਜ਼ਰ ਸਨ।

Advertisement
Advertisement
×