ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ

ਕੇਂਦਰ ਸਰਕਾਰ ਤੋਂ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ

ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਹੀਰਾ ਸਿੰਘ ਗਾਬੜੀਆ।

ਗੁਰਿੰਦਰ ਸਿੰਘ
ਲੁਧਿਅਣਾ, 26 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਤਾਨਾਸ਼ਾਹੀ ਤਰੀਕੇ ਨਾਲ ਪਾਸ ਕੀਤੇ ਕਿਸਾਨ ਅਤੇ ਮਜ਼ਦੂਰ ਵਿਰੋਧੀ ਕਾਲੇ ਕਾਨੂੰਨਾਂ ਦੀ ਵਿਰੋਧਤਾ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਹ ਕਾਨੂੰਨ ਫੌਰਨ ਵਾਪਸ ਲੈ ਕੇ ਦੇਸ਼ ਦੇ ਅੰਨਦਾਤਾ ਨੂੰ ਤਬਾਹ ਹੋਣ ਤੋਂ ਬਚਾਇਆ ਜਾਵੇ।

ਅੱਜ ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਢੋਲੇਵਾਲ ਚੌਕ ਵਿੱਚ ਦਲ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਵਰਕਰਾਂ ਦੀ ਮੀਟਿੰਗ ਦੌਰਾਨ ਇਸ ਬਾਰੇ ਮਤਾ ਪਾਸ ਕੀਤਾ ਗਿਆ। ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿੱਚ ਇਨ੍ਹਾਂ ਕਾਨੂੰਨਾਂ ਦਾ ਡੱਟ ਕੇ ਵਿਰੋਧ ਕੀਤਾ ਸੀ ਅਤੇ ਭਵਿੱਖ ਵਿੱਚ ਵੀ ਕਰਦਾ ਰਹੇਗਾ। ਪਾਰਟੀ ਦੇ ਸੀਨੀਅਰ ਆਗੂ ਨਿਰਮਲ ਸਿੰਘ ਐਸਐਸ, ਸੁਰਜੀਤ ਸਿੰਘ ਦੁੱਗਰੀ ਅਤੇ ਪ੍ਰਲਾਦ ਸਿੰਘ ਢੱਲ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਾਲੇ ਕਾਨੂੰਨਾਂ ਪ੍ਰਤੀ ਅਕਾਲੀ ਦਲ ਦੇ ਸਟੈਂਡ ਨੂੰ ਵੇਖਦੇ ਹੋਏ ਬੜੇ ਫੋਕੇ ਐਲਾਨ ਕੀਤੇ ਹਨ ਪਰ ਜਦੋਂ ਕਿਸਾਨਾਂ ਲਈ ਪੰਜਾਬ ਵਿਧਾਨ ਸਭਾ ਅੰਦਰ ਕੁਝ ਕਰਨ ਅਤੇ ਫ਼ੈਸਲਾ ਲੈਣ ਦੀ ਘੜੀ ਆਈ ਤਾਂ ਅਜਿਹਾ ਕਾਰਾ ਕੀਤਾ ਜਿਸ ਨੂੰ ਦੇਖ ਕੇ ਅੱਜ ਹਰ ਪੰਜਾਬੀ ਸ਼ਰਮਸਾਰ ਹੋ ਰਿਹਾ ਹੈ। ਇਸ ਮੌਕੇ ਤੇਜਿੰਦਰ ਸਿੰਘ ਡੰਗ, ਹਰਪ੍ਰੀਤ ਸਿੰਘ ਬੇਦੀ, ਹਰਮਿੰਦਰ ਸਿੰਘ ਗਿਆਸਪੁਰਾ, ਬਲਜੀਤ ਸਿੰਘ ਦੁਖੀਆ, ਬੀਬੀ ਜਸਪਾਲ ਕੌਰ, ਬੀਬੀ ਸੁਖਵਿੰਦਰ ਕੌਰ ਆਦਿ ਨੇ ਵੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਇਹ ਸਰ ਕਿੰਨੇ ਕੁ ਡੂੰਘੇ ਨੇ...

ਇਹ ਸਰ ਕਿੰਨੇ ਕੁ ਡੂੰਘੇ ਨੇ...

ਮੁੱਖ ਖ਼ਬਰਾਂ

ਸ਼ਹਿਰ

View All