ਸ਼੍ਰੋਮਣੀ ਅਕਾਲੀ ਦਲ ਦੇ ਚਾਰ ਹਲਕੇ ਗਿੱਲ, ਰਾਏਕੋਟ, ਜਗਰਾਉਂ ਅਤੇ ਲੁਧਿਆਣਾ ਸ਼ਹਿਰੀ ਦੀ ਅਹਿਮ ਮੀਟਿੰਗ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿੱਚ ਹੋਈ। ਇਸ ਵਿੱਚ ਮੇਲਾ ਛਪਾਰ ਮੌਕੇ ਪਾਰਟੀ ਵੱਲੋਂ ਪੰਜ ਸਾਲਾਂ ਦੇ ਵਕਫ਼ੇ ਬਾਅਦ ਕੀਤੀ ਜਾ ਰਹੀ ਕਾਨਫਰੰਸ ਦੀ ਤਿਆਰੀ ਸਬੰਧੀ ਚਰਚਾ ਕੀਤੀ ਗਈ। ਕਾਨਫਰੰਸ ਨੂੰ ਲੲਖੀ ਹਲਕਾ ਵਾਰ ਅਹੁਦੇਦਾਰਾਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਖੇਤਰੀ ਪ੍ਰਤੀਨਿਧਤਾ ਕਰਦੀ ਪਾਰਟੀ ਅਕਾਲੀ ਦਲ ਹੀ ਸੂਬੇ ਦਾ ਭਲਾ ਕਰ ਸਕਦੀ ਹੈ। ਸੂਬੇ ਦਾ ਬਹੁਪੱਖੀ ਵਿਕਾਸ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੀ ਹੋਇਆ ਹੈ। ਹੁਣ ਸਮਾਂ ਆ ਗਿਆ ਹੈ ਕਿ ਦਿੱਲੀ ਤੋਂ ਸੰਚਾਲਿਤ ਆਮ ਆਦਮੀ ਪਾਰਟੀ ਨੂੰ ਚੱਲਦਾ ਕਰ ਕੇ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਦੀ ਵਾਂਗਡੋਰ ਸੰਭਾਲ ਦਈਏ। ਇੰਚਾਰਜ ਹਲਕਾ ਗਿੱਲ ਹਰਪ੍ਰੀਤ ਸਿੰਘ ਸਿੰਮਕ , ਇੰਚਾਰਜ ਹਲਕਾ ਰਾਏਕੋਟ ਬਲਵਿੰਦਰ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਦੋਸ਼ ਲਾਇਆ ਕਿ ਵੱਖ-ਵੱਖ ਏਜੰਸੀਆਂ ਵੱਲੋਂ ਅਕਾਲੀ ਦਲ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੇਲਾ ਛਪਾਰ ਮੌਕੇ ਹੋ ਰਹੀ ਵਿਸ਼ਾਲ ਕਾਨਫਰੰਸ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨ੍ਹੇਗੀ।
ਇਸ ਮੌਕੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਮੈਂਬਰ ਚਰਨ ਸਿੰਘ ਆਲਮਗੀਰ ਤੇ ਗੁਰਚਰਨ ਸਿੰਘ ਗਰੇਵਾਲ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਜ਼ਿਲ੍ਹਾ ਪ੍ਰਧਾਨ ਕਿਰਨਦੀਪ ਕੌਰ, ਜਸਕਰਨ ਸਿੰਘ ਦਿਉਲ, ਯੂਥ ਆਗੂ ਪ੍ਰਭਜੋਤ ਸਿੰਘ ਧਾਲੀਵਾਲ, ਮੈਨੇਜਰ ਹਰਦੀਪ ਸਿੰਘ ਮੌਜੂਦ ਸਨ।

