ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਅਕਾਲੀ ਦਲ ਵੱਲੋਂ ਧਰਨੇ ਦੀਆਂ ਤਿਆਰੀਆਂ

ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਧਰਨਾ 22 ਨੂੰ
ਮੀਟਿੰਗ ਬਾਰੇ ਦੱਸਦੇ ਹੋਏ ਅਕਾਲੀ ਆਗੂ। -ਫੋਟੋ: ਗੁਰਿੰਦਰ ਸਿੰਘ
Advertisement

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ 22 ਜੁਲਾਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਆਗੂ ਪੁੱਜਣਗੇ।

ਇਸ ਧਰਨੇ ਨੂੰ ਲੈ ਕੇ ਅੱਜ ਅਕਾਲੀ ਆਗੂਆਂ ਦੀ ਇੱਕ ਮੀਟਿੰਗ ਹੋਈ, ਜਿਸ ’ਚ ਧਰਨਾ ਸਫ਼ਲ ਬਣਾਉਣ ਲਈ ਰਣਨੀਤੀ ਬਣਾਈ ਗਈ। ਮੀਟਿੰਗ ’ਚ ਹਲਕਾ ਇੰਚਾਰਜ, ਕੋਰ ਕਮੇਟੀ ਤੇ ਵਰਕਰ ਕਮੇਟੀ ਦੇ ਆਗੂ ਸ਼ਾਮਲ ਹੋਏ। ਜਿਨ੍ਹਾਂ ਵਿੱਚ ਸ਼ਰਨਜੀਤ ਸਿੰਘ ਢਿਲੋਂ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਮਹੇਸ਼ਇੰਦਰ ਸਿੰਘ ਗਰੇਵਾਲ , ਰਣਜੀਤ ਸਿੰਘ ਢਿੱਲੋਂ, ਐਸਆਰ ਕਲੇਰ, ਅਮਨ ਗੋਹਲਵੜੀਆ, ਰਖਵਿੰਦਰ ਸਿੰਘ ਗਾਬੜੀਆ, ਹਿਤੇਸ਼ਇਦਰ ਸਿੰਘ ਗਰੇਵਾਲ, ਭੁਪਿੰਦਰ ਸਿੰਘ ਭਿੰਦਾ, ਚੰਦ ਸਿੰਘ ਡੱਲਾ, ਆਰਡੀ ਸ਼ਰਮਾ, ਪ੍ਰੇਮ ਸਿੰਘ ਹਰਨਾਮਪੁਰਾ, ਜਗਜੀਤ ਸਿੰਘ ਤਲਵੰਡੀ, ਪ੍ਰਭਜੋਤ ਸਿੰਘ ਧਾਲੀਵਾਲ, ਕੁਲਵਿੰਦਰ ਕਿੰਦਾ ਅਤੇ ਮੈਂਕਟ ਧਾਮੀ ਸ਼ਾਮਲ ਸਨ।

Advertisement

ਇਸ ਮੌਕੇ ਰਣਜੀਤ ਸਿੰਘ ਢਿੱਲੋਂ ਕੋਆਰਡੀਨੇਟਰ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ "ਲੈਂਡ ਗ੍ਰੈਬਿੰਗ ਨੀਤੀ" ਕਰਾਰ ਦਿੰਦਿਆਂ ਦੋਸ਼ ਲਗਾਇਆ ਕਿ ਇਸ ਰਾਹੀਂ ਕਿਸਾਨਾਂ ਦੀ ਜ਼ਮੀਨ ਬਿਨਾਂ ਉਚਿਤ ਮੁਆਵਜ਼ੇ ਦੇ ਉਨ੍ਹਾਂ ਤੋਂ ਖੋਹੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨੀ, ਪਿੰਡਾਂ ਦੀ ਪਛਾਣ ਅਤੇ ਆਮ ਜਨਤਾ ਦੇ ਹੱਕਾਂ ਉੱਤੇ ਵੱਡਾ ਹਮਲਾ ਹੈ।

ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਸਰਕਾਰ ਦੀ ਇਹ ਨੀਤੀ ਨਾਂ ਲੈਂਡ ਪੂਲਿੰਗ ਹੈ, ਨਾਂ ਵਿਕਾਸ ਨਾਲ ਸੰਬੰਧਿਤ ਹੈ ਬਲਕਿ ਇਹ ਸਿਰਫ਼ ਅਤੇ ਸਿਰਫ਼ ਲੈਂਡ ਗ੍ਰੈਬਿੰਗ ਹੈ। ਅਕਾਲੀ ਦਲ ਕਿਸੇ ਵੀ ਹਾਲਤ ਵਿੱਚ ਇਸਨੂੰ ਕਬੂਲ ਨਹੀਂ ਕਰੇਗਾ। ਉਨ੍ਹਾਂ ਕਿਸਾਨਾਂ, ਨੌਜਵਾਨਾਂ, ਖੇਤ ਮਜ਼ਦੂਰਾਂ ਅਤੇ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ 22 ਜੁਲਾਈ ਨੂੰ ਸਵੇਰੇ 10 ਵਜੇ, ਜ਼ਿਲ੍ਹਾ ਕਚਹਿਰੀ ਫਿਰੋਜ਼ਪੁਰ ਰੋਡ ਵਿੱਖੇ ਪਹੁੰਚਣ ਦੀ ਅਪੀਲ ਕੀਤੀ ਹੈ।

Advertisement