ਅਕਾਲੀ ਦਲ ਵਾਰਸ ਪੰਜਾਬ ਵੱਲੋਂ ਬਘੌਰ ’ਚ 11 ਮੈਂਬਰੀ ਇਕਾਈ ਕਾਇਮ
‘ਅਕਾਲੀ ਦਲ ਵਾਰਸ ਪੰਜਾਬ ਦੇ’ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪ੍ਰਚਾਰ ਤੇ ਵਿਸਥਾਰ ਤੇਜ਼ ਕਰਨ ਲਈ ਜ਼ਿਲ੍ਹੇ ਤੋਂ ਲੈ ਕੇ ਪਿੰਡ ਪੱਧਰ ਤੱਕ ਕਮੇਟੀਆਂ ਕਾਇਮ ਕੀਤੀਆਂ ਜਾ ਰਹੀਆਂ ਹਨ ਅਤੇ ਵੱਧ ਤੋਂ ਵੱਧ ਲੋਕ ਰੋਜ਼ਾਨਾ ਇਸ...
Advertisement
‘ਅਕਾਲੀ ਦਲ ਵਾਰਸ ਪੰਜਾਬ ਦੇ’ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪ੍ਰਚਾਰ ਤੇ ਵਿਸਥਾਰ ਤੇਜ਼ ਕਰਨ ਲਈ ਜ਼ਿਲ੍ਹੇ ਤੋਂ ਲੈ ਕੇ ਪਿੰਡ ਪੱਧਰ ਤੱਕ ਕਮੇਟੀਆਂ ਕਾਇਮ ਕੀਤੀਆਂ ਜਾ ਰਹੀਆਂ ਹਨ ਅਤੇ ਵੱਧ ਤੋਂ ਵੱਧ ਲੋਕ ਰੋਜ਼ਾਨਾ ਇਸ ਲਹਿਰ ਨਾਲ ਜੁੜ ਰਹੇ ਹਨ। ਇਸੇ ਲੜੀ ਤਹਿਤ ਅੱਜ ਇਥੋਂ ਦੇ ਨੇੜਲੇ ਪਿੰਡ ਬਘੌਰ ਵਿਖੇ 11 ਮੈਂਬਰੀ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਫਤਹਿਗੜ੍ਹ ਸਾਹਿਬ ਅਤੇ ਜ਼ਿਲ੍ਹਾ ਲੁਧਿਆਣਾ ਦੇ ਅਬਜ਼ਰਵਰ ਪ੍ਰਿਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਪੰਜਾਬ ਨੂੰ ਪਹਿਲਾਂ ਹੀ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੇ ਰੱਜ ਕੇ ਲੁੱਟਿਆ ਹੈ ਅਤੇ ਬਰਬਾਦੀ ਦੇ ਕੰਢੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ।
Advertisement
Advertisement
×