DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਕਾਂਗਰਸ ਭਵਨ ਅੱਗੇ ਮੁਜ਼ਾਹਰਾ

ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦਾ ਪੁਤਲਾ ਫੂਕਿਆ

  • fb
  • twitter
  • whatsapp
  • whatsapp
featured-img featured-img
ਕਾਂਗਰਸ ਆਗੂ ਦਾ ਪੁਤਲਾ ਫੂ਼ਕਦੇ ਹੋਏ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਕਾਰਕੁਨ। -ਫੋਟੋ: ਇੰਦਰਜੀਤ ਵਰਮਾ
Advertisement

ਗੁਰਿੰਦਰ ਸਿੰਘ

ਲੁਧਿਆਣਾ, 2 ਮਈ

Advertisement

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਅੱਜ ਕਾਂਗਰਸ ਭਵਨ ਅੱਗੇ ਜਥੇਦਾਰ ਜਸਵੰਤ ਸਿੰਘ ਚੀਮਾ ਦੀ ਅਗਵਾਈ ਹੇਠ ਮੁਜ਼ਾਹਰਾ ਕਰ ਕੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦਾ ਪੁਤਲਾ ਫ਼ੂਕਿਆ ਗਿਆ। ਸੁਖਜਿੰਦਰ ਸਿੰਘ ਰੰਧਾਵਾ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐੱਨ ਐੱਸ ਏ) ਰੱਦ ਹੋਣ ਮਗਰੋਂ ਤਿੱਖਾ ਪ੍ਰਤੀਕਰਮ ਦਿੱਤਾ ਸੀ। ਇਸ ਖ਼ਿਲਾਫ਼ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਕਾਂਗਰਸ ਦੇ ਮੁੱਖ ਦਫ਼ਤਰ ਅੱਗੇ ਪ੍ਰਦਰਸ਼ਨ ਕਰਦਿਆਂ ਸੰਸਦ ਮੈਂਬਰ ਰੰਧਾਵਾ ਦੇ ਪੁਤਲੇ ਸਾੜਨ ਦਾ ਸੱਦਾ ਦਿੱਤਾ ਗਿਆ ਸੀ। ਇਸੇ ਤਹਿਤ ਅੱਜ ਇਸ ਪਾਰਟੀ ਦੇ ਸੈਂਕੜੇ ਵਰਕਰਾਂ ਨੇ ਚੌਕ ਘੰਟਾ ਘਰ ਨੇੜੇ ਕਾਂਗਰਸ ਦਫ਼ਤਰ ਅੱਗੇ ਪੁਤਲਾ ਫੂਕਿਆ ਅਤੇ ਪਾਰਟੀ ਆਗੂਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਸਵੰਤ ਸਿੰਘ ਚੀਮਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਟਿੱਪਣੀ ਬਰਦਾਸ਼ਤ ਤੋਂ ਬਾਹਰ ਹੈ।

Advertisement

Advertisement
×