ਅਕਾਲੀ ਦਲ ਵਾਰਿਸ ਪੰਜਾਬ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਇੱਕ ਜ਼ਰੂਰੀ ਮੀਟਿੰਗ ਪ੍ਰਧਾਨ ਜਗਜੀਤ ਸਿੰਘ ਜੱਗੀ ਰਾਏ ਠੱਕਰਵਾਲ ਵੱਲੋਂ ਪਿੰਡ ਦਾਦ ਵਿੱਚ ਪ੍ਰਿਥੀਪਾਲ ਸਿੰਘ ਬਟਾਲਾ ਦੀ ਪ੍ਰਧਾਨਗੀ ਹੇਠ ਹੋਈ।
ਇਸ ਮੌਕੇ ਪ੍ਰਿਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਜਥੇਬੰਦੀ ਦੀ ਇੱਕ ਮੀਟਿੰਗ ਭਲਕੇ ਪਹਿਲੀ ਅਕਤੂਬਰ ਦਿਨ ਬੁੱਧਵਾਰ ਨੂੰ ਲੁਧਿਆਣਾ ਵਿੱਚ ਰੱਖੀ ਗਈ ਹੈ ਜਿਸ ਵਿੱਚ ਸੂਬਾਈ ਆਗੂ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਜਥੇਬੰਦੀ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਅਤੇ ਪੰਜਾਬ ਦੇ ਮੌਜੂਦਾ ਹਾਲਾਤ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਦਲ ਦੇ ਸੀਨੀਅਰ ਆਗੂ ਜਸਵੰਤ ਸਿੰਘ ਚੀਮਾ ਨੇ ਵਰਕਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀਆਂ ਦੀ ਰਿਹਾਈ ਬਾਰੇ ਵੀ ਵਿਚਾਰ ਕੀਤਾ ਜਾਵੇਗਾ। ਮੀਟਿੰਗ ਦੌਰਾਨ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਮੀਟਿੰਗ ਦੌਰਾਨ ਲਲਤੋਂ ਕਲਾਂ ਤੋਂ ਕਾਰਜਕਾਰੀ ਮੈਂਬਰ ਜਥੇਦਾਰ ਅਮਰਪਾਲ ਸਿੰਘ ਖਾਲਸਾ, ਜਥੇਦਾਰ ਹਰਨਾਮ ਸਿੰਘ ਖਾਲਸਾ, ਚੇਅਰਮੈਨ ਪਰਮਿੰਦਰ ਸਿੰਘ ਆੜ੍ਹਤੀਆ, ਸਕੱਤਰ ਜਗਦੇਵ ਸਿੰਘ ਭੀਮਾ, ਹਰਮਿੰਦਰ ਸਿੰਘ ਰਾਜੂ ਗਰੇਵਾਲ ਅਤੇ ਦਵਿੰਦਰ ਸਿੰਘ ਨੇ ਵੀ ਸ਼ਮੂਲੀਅਤ ਕੀਤੀ।