ਅਕਾਲੀ ਦਲ ‘ਵਾਰਸ ਪੰਜਾਬ ਦੇ’ ਮੈਬਰਾਂ ਨੇ ਵੱਖ-ਵੱਖ ਮਸਲੇ ਵਿਚਾਰੇ
ਇਥੇ ਅਕਾਲੀ ਦਲ ਵਾਰਸ ਪੰਜਾਬ ਦੇ ਭਾਰਤੀ ਕਮੇਟੀ ਮੈਂਬਰ ਸੰਦੀਪ ਸਿੰਘ ਰੁਪਾਲੋਂ ਨੇ ਜ਼ਿਲ੍ਹਾ ਲੁਧਿਆਣਾ ਦੇ ਆਬਜ਼ਰਵਰ ਪ੍ਰਿਥੀਪਾਲ ਸਿੰਘ ਬਟਾਲਾ ਦੀ ਅਗਵਾਈ ਹੇਠ ਪਾਰਟੀ ਮੈਂਬਰਾਂ ਦੀ ਮੀਟਿੰਗ ਹੋਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੇ ਸਤਾਏ ਲੋਕਾਂ ਨੇ...
ਇਥੇ ਅਕਾਲੀ ਦਲ ਵਾਰਸ ਪੰਜਾਬ ਦੇ ਭਾਰਤੀ ਕਮੇਟੀ ਮੈਂਬਰ ਸੰਦੀਪ ਸਿੰਘ ਰੁਪਾਲੋਂ ਨੇ ਜ਼ਿਲ੍ਹਾ ਲੁਧਿਆਣਾ ਦੇ ਆਬਜ਼ਰਵਰ ਪ੍ਰਿਥੀਪਾਲ ਸਿੰਘ ਬਟਾਲਾ ਦੀ ਅਗਵਾਈ ਹੇਠ ਪਾਰਟੀ ਮੈਂਬਰਾਂ ਦੀ ਮੀਟਿੰਗ ਹੋਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੇ ਸਤਾਏ ਲੋਕਾਂ ਨੇ ਰਲ ਕੇ ਪੰਜਾਬ ਵਿਚ ਇਕ ਤੀਜਾ ਬਦਲ ‘ਆਪ’ ਸਰਕਾਰ ਦੇ ਰੂਪ ਵਿਚ ਬਣਾਇਆ ਸੀ ਪਰ ‘ਆਪ’ ਸਰਕਾਰ ਨੇ ਲੋਕਾਂ ਨਾਲ ਸਭ ਤੋਂ ਵੱਡਾ ਧੋਖਾ ਕੀਤਾ ਹੈ, ਪੰਜਾਬ ਦੇ ਲੋਕਾਂ ਨੇ ਹੁਣ ਤੈਅ ਕਰ ਲਿਆ ਹੈ ਕਿ ਆਉਣ ਵਾਲੀ ਸਰਕਾਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਵਿਚ ਬਣਾ ਕੇ ਪੰਜਾਬ ਦੀਆਂ ਸਾਰੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ। ਪ੍ਰਿਥੀਪਾਲ ਸਿੰਘ ਨੇ ਕਿਹਾ ਕਿ ਜਲਦ ਹੀ ਬਲਾਕਾਂ ਤੋਂ ਬਾਅਦ ਪਿੰਡਾਂ ਦੀਆਂ ਕਮੇਟੀਆਂ ਦੇ ਗਠਨ ਦਾ ਕੰਮ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਨਵੇਂ ਬਲਾਕ ਮੈਬਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿਚ ਬਲਾਕ ਦੋਰਾਹਾ ਤੋਂ ਕਮੇਟੀ ਮੈਂਬਰ ਸਮਸ਼ੇਰ ਸਿੰਘ ਸ਼ੇਰਾ, ਮਲੌਦ ਤੋਂ ਬੁੱਧ ਸਿੰਘ, ਪਾਇਲ ਤੋਂ ਦੀਦਾਰ ਸਿੰਘ, ਸਮਰਾਲਾ ਤੋਂ ਬਲਜੀਤ ਸਿੰਘ, ਕੌੜੀ ਤੋਂ ਪਰਮਜੀਤ ਸਿੰਘ ਨਿਯੁਕਤ ਕੀਤੇ ਗਏ।