ਅਕਾਲੀ ਆਗੂ ਵੱਲੋਂ ਪਿੰਡ-ਪਿੰਡ ਚੋਣ ਪ੍ਰਚਾਰ
ਲੋਕਾਂ ਤੋਂ ਵੋਟਾਂ ਮੰਗੀਆਂ
Advertisement
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਸਬੰਧੀ ਅਕਾਲੀ ਦਲ ਦੇ ਉਮੀਦਵਾਰ ਤੇਜਿੰਦਰ ਸਿੰਘ ਇਕੋਲਾਹਾ ਦੇ ਹੱਕ ਵਿੱਚ ਪਿੰਡ-ਪਿੰਡ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਵੋਟਾਂ ਮੰਗੀਆਂ। ਉਨ੍ਹਾਂ ਪਿੰਡ ਮਾਜਰਾ, ਮਲਕਪੁਰ, ਗੋਹ, ਮਹੌਣ, ਲਲਹੇੜੀ, ਸਾਹਿਬਪੁਰਾ, ਬੂਥਗੜ੍ਹ, ਇਸਮੈਲਪੁਰਾ ਅਤੇ ਭਾਂਦਲਾ ਉੱਚਾ ਵਿੱਚ ਲੋਕਾਂ ਦੇ ਇੱਕਠ ਨੂੰ ਸੰਬੋਧਨ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਤੇਜਿੰਦਰ ਸਿੰਘ ਇਕੋਲਾਹਾ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ।
ਉਨ੍ਹਾਂ ਅਕਾਲੀ ਦਲ ਦੀਆਂ ਨੀਤੀਆਂ ਸਬੰਧੀ ਲੋਕਾਂ ਨੂੰ ਜਾਣੂੰ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਹੈ ਪਰ ਹੁਣ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜ ਅਕਾਲੀ ਸਰਕਾਰ ਸਮੇਂ ਹੋਏ ਹਨ ਅਤੇ ਮਰਹੂਮ ਮੁੱਖ ਮੰਤਰੀ ਵੱਲੋਂ ਪਿੰਡਾਂ ਲਈ ਦਿਲ ਖੋਲ੍ਹ ਕੇ ਗ੍ਰਾਟਾਂ ਦੇ ਗੱਫੇ ਦਿੱਤੇ ਗਏ, ਦੂਜੇ ਪਾਸੇ ਕਾਂਗਰਸ ਤੇ ‘ਆਪ’ ਨੇ ਸੂਬਾ ਨੂੰ ਲੁੱਟਣ ਤੋਂ ਬਿਨਾਂ ਕੋਈ ਕੰਮ ਨਹੀਂ ਕੀਤਾ। ਇਸ ਮੌਕੇ ਜਗਦੀਪ ਸਿੰਘ ਦੀਪੀ, ਪਵਨਜੋਤ ਸਿੰਘ ਮਾਂਗਟ, ਮਨਜੋਤ ਸਿੰਘ ਮੋਨੂੰ ਅਤੇ ਹਰਪ੍ਰੀਤ ਸਿੰਘ ਹਾਜ਼ਰ ਸਨ।
Advertisement
Advertisement
