DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਕਾਲੀ ਆਗੂਆਂ ਵੱਲੋਂ ਸੁਖਬੀਰ ’ਤੇ ਹਮਲੇ ਦੀ ਨਿੰਦਾ

ਮਾਮਲੇ ਦੀ ਜਾਂਚ ਕਰ ਕੇ ਦੋਸ਼ੀਆਂ ਨੂੰ ਲੋਕਾਂ ਸਾਹਮਣੇ ਲਿਆਂਦਾ ਜਾਵੇ: ਗਾਬੜੀਆ

  • fb
  • twitter
  • whatsapp
  • whatsapp
featured-img featured-img
ਗੱਲਬਾਤ ਕਰਦੇ ਹੋਏ ਅਕਾਲੀ ਆਗੂ ਹੀਰਾ ਸਿੰਘ ਗਾਬੜੀਆ ਅਤੇ ਹੋਰ। -ਫੋਟੋ: ਇੰਦਰਜੀਤ ਵਰਮਾ
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਦੇ ਗੁਰਦੁਆਰਾ ਸਾਹਿਬ ਵਿੱਚ ਹੋਏ ਹਮਲੇ ਦੀ ਅਕਾਲੀ ਆਗੂਆਂ ਨੇ ਨਿੰਦਾ ਕੀਤੀ ਹੈ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬੀ ਸੀ ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਮੰਗ ਕੀਤੀ ਕਿ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰ ਕੇ ਇਸ ਘਟਨਾ ਪਿੱਛੇ ਜਿਹੜੇ ਵੀ ਵਿਅਕਤੀ ਜਾਂ ਏਜੰਸੀਆਂ ਜ਼ਿੰਮੇਵਾਰ ਹਨ, ਉਨ੍ਹਾਂ ਦੀ ਸਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ।

ਗਾਬੜੀਆ ਨੇ ਕਿਹਾ ਕਿ ਪੰਜਾਬ ਅੰਦਰ ਪਿਛਲੇ ਲੰਮੇ ਸਮੇਂ ਤੋਂ ਅਮਨ-ਸ਼ਾਂਤੀ ਦੇ ਮਾਹੌਲ ਨੂੰ ਪ੍ਰਭਾਵਿਤ ਕਰਨ ਵਾਲੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਘਟਨਾ ਦੀ ਜਾਂਚ ਕਰਵਾਈ ਜਾਵੇ। ਇਸ ਮੌਕੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਦੋਸ਼ ਲਗਾਇਆ ਕਿ ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਉਨ੍ਹਾਂ ਤਾਕਤਾਂ ਦੀ ਸਾਜ਼ਿਸ਼ ਦਾ ਹਿੱਸਾ ਹੋ ਸਕਦਾ ਹੈ ਜੋ ਪੰਜਾਬ ਵਿੱਚ ਅਕਾਲੀ ਦਲ ਦੀ ਵਧ ਰਹੀ ਲੋਕਪ੍ਰਿਅਤਾ ਤੋਂ ਘਬਰਾਈਆਂ ਹੋਈਆਂ ਹਨ।

Advertisement

ਅਕਾਲੀ ਆਗੂਆਂ ਨੇ ਹਮਲੇ ਦੀ ਸੀ ਬੀ ਆਈ ਜਾਂਚ ਮੰਗੀ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਖੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਇਸ ਪੂਰੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਦੀ ਚੜ੍ਹਦੀ ਕਲਾ ਅਤੇ ਪੂਰਨ ਸਿਹਤਯਾਬੀ ਲਈ ਅਰਦਾਸ ਕੀਤੀ। ਆਗੂਆਂ ਨੇ ਸੀ ਬੀ ਆਈ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਜਾਂਚ ਸਿਰਫ਼ ਹਮਲੇ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਇਸ ਘਟਨਾ ਪਿੱਛੇ ਕਿਸੇ ਵੀ ਤਰ੍ਹਾਂ ਦੀ ਸਾਜ਼ਿਸ਼, ਸਾਜ਼ਿਸ਼ਕਾਰਾਂ, ਸਹਿਯੋਗੀਆਂ ਅਤੇ ਅਸਲ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ। ਇਸ ਮੌਕੇ ਪ੍ਰਧਾਨ ਪ੍ਰਿਤਪਾਲ ਸਿੰਘ, ਬਾਬਾ ਅਜੀਤ ਸਿੰਘ, ਕਮਲ ਚੇਤਲੀ, ਜਗਬੀਰ ਸਿੰਘ ਸੋਖੀ, ਆਰ ਡੀ ਸ਼ਰਮਾ ਅਤੇ ਅਮਿਤ ਗੋਸਾਈਂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।

Advertisement
Advertisement
×