DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਕਾਲੀ ਆਗੂਆਂ ਵੱਲੋਂ ਸੁਖਬੀਰ ਨਾਲ ਮੁਲਾਕਾਤ

ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ ਅਤੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਹਲਕਾ ਇੰਚਾਰਜ ਪੱਛਮੀ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ ਜਾਣਿਆ ਅਤੇ ਪਾਰਟੀ ਸਰਗਰਮੀਆਂ ਬਾਰੇ...

  • fb
  • twitter
  • whatsapp
  • whatsapp
featured-img featured-img
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਮੁਲਾਕਾਤ ਕਰਦੇ ਹੋਏ ਆਗੂ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ ਅਤੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਹਲਕਾ ਇੰਚਾਰਜ ਪੱਛਮੀ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ ਜਾਣਿਆ ਅਤੇ ਪਾਰਟੀ ਸਰਗਰਮੀਆਂ ਬਾਰੇ ਗੱਲਬਾਤ ਕੀਤੀ। ਨਵੀਂ ਦਿੱਲੀ ਸਥਿਤ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ ਹੋਈ ਮੁਲਾਕਾਤ ਦੌਰਾਨ ਹਲਕਾ ਪੱਛਮੀ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ ਗਈ। ਸ੍ਰੀ ਬਾਦਲ ਨੇ ਆਗੂਆਂ ਨੂੰ ਹਲਕੇ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨ ਅਤੇ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਯੂਥ ਵਰਗ ਅਤੇ ਖ਼ਾਸ ਕਰ ਕੇ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਜਗਜੀਤ ਸਿੰਘ ਅਤੇ ਸਚਿਨ ਅਰੋੜਾ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ ਵੀ ਹਾਜ਼ਰ ਸਨ।

Advertisement

Advertisement
Advertisement
×