ਅਕਾਲੀਆਂ ਨੇ ਪੰਜਾਬੀਆਂ ਨਾਲ ਦਗਾ ਕੀਤਾ: ਦਾਖਾ

ਅਕਾਲੀਆਂ ਨੇ ਪੰਜਾਬੀਆਂ ਨਾਲ ਦਗਾ ਕੀਤਾ: ਦਾਖਾ

ਪੱਤਰ ਪ੍ਰੇਰਕ
ਜਗਰਾਉਂ, 2 ਜੁਲਾਈ

ਪੰਜਾਬ, ਪੰਜਾਬੀਅਤ ਦੀ ਝੂਠੀ ਹਮਦਰਦੀ ਜਾਹਿਰ ਕਰਨ ਵਾਲੇ ਅਕਾਲੀ ਕਿਸਾਨ,ਮਜ਼ਦੂਰ ਅਤੇ ਸੂਬਿਆਂ ਲਈ ਹਾਨੀ ਪਹੁੰਚਾਉਣ ਵਾਲੇ ਆਰਡੀਨੈਸਾਂ ਦਾ ਖੁੱਲ੍ਹ ਕੇ ਵਿਰੋਧ ਕਰਨ ਤੋਂ ਪੈਰ ਖਿੱਚਣ ਲੱਗੇ ਹਨ। ਇਹ ਪ੍ਰਗਟਾਵਾ ਸਾਬਕਾ ਮੰਤਰੀ ਤੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਇੰਚਾਰਜ ਮਲਕੀਤ ਸਿੰਘ ਦਾਖਾ ਨੇ ਸ਼ਹਿਰ ਵਿੱਚ ਵਿਕਾਸ ਦੇ ਅਰੰਭੇ ਪ੍ਰਾਜੈਕਟਾਂ ਬਾਰੇ ਚਾਨਣਾ ਪਾਉਣ ਸਮੇਂ ਕੀਤਾ । ਊਨ੍ਹਾਂ ਕਿਹਾ ਕਿ ਅਕਾਲੀਆਂ ਨੇ ਪੰਜਾਬੀਆਂ ਨਾਲ ਦਗਾ ਕੀਤਾ ਹੈ। ਊਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਨਿੱਜੀ ਅਦਾਰਿਆਂ ਨਾਲ ਬਿਜਲੀ ਸਮਝੌਤੇ ਕਰ, ਕੇਂਦਰ ਤੋਂ ਲਏ ਕਰਜ਼ੇ ਦੀ ਪੰਡ ਭਾਰੀ ਕਰਨ, ਦੇਸ਼ ਦੇ ਲੋਕਾਂ ’ਤੇ ਕਰੋੜਾਂ ਰੁਪਏ ਦਾ ਭਾਰੀ ਬੋਝ ਪਾਉਣ ਵਾਲੀ ਅਕਾਲੀ ਪਾਰਟੀ ਦੀ ਅਸਲੀਅਤ ਦਾ ਭਾਂਡਾ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਨੇ ਅਤੇ ਅਕਾਲੀਆਂ ਵੱਲੋਂ ਉਨਾਂ ਦੇ ਹੱਕ ਵਿੱਚ ਭੁੱਗਤਣ ਨੇ ਉਜਾਗਰ ਕਰ ਦਿੱਤਾ ਹੈ । ਊਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਦੀਆਂ ਕੋਝੀਆਂ ਹਰਕਤਾਂ ਨੂੰ ਸਮਝ ਗਏ ਹਨ । ਇਸ ਮੌਕੇ ਸਤਿੰਦਰਪਾਲ ਸਿੰਘ ਗਰੇਵਾਲ, ਤਜਿੰਦਰ ਸਿੰਘ ਨੰਨੀ, ਗੋਪਾਲ ਸ਼ਰਮਾ ਹਾਜ਼ਰ ਸਨ ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All