ਗੁਰਿੰਦਰ ਸਿੰਘ
ਲੁਧਿਆਣਾ, 15 ਸਤੰਬਰ
ਭਾਰਤੀ ਜਨਤਾ ਪਾਰਟੀ ਲੁਧਿਆਣਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਹਰ ਵਰਗ ਵੱਲੋਂ ਪਾਰਟੀ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ।
ਉਹ ਸਰਕਟ ਹਾਊਸ ਵਿੱਚ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਪ੍ਰਧਾਨਗੀ ਹੇਠ ਉਦਯੋਗਿਕ ਘਰਾਣੇ ਈਰੋਜ਼ ਵੂਲਨ ਮਿੱਲ ਦੇ ਡਾਇਰੈਕਟਰ ਮਨਜੀਤ ਸਿੰਘ ਅਤੇ ਸਿੱਖਿਆ ਦੇ ਖੇਤਰ ਵਿੱਚ ਦੋ ਦਹਾਕਿਆਂ ਤੋਂ ਵੱਧ ਸਮਾਂ ਯੋਗਦਾਨ ਪਾਉਣ ਵਾਲੀ ਜੋਤੀ ਸ੍ਰੀਵਾਸਤਵ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌਰ, ਪ੍ਰਵੀਨ ਬਾਂਸਲ, ਜੀਵਨ ਗੁਪਤਾ, ਗੁਰਦੇਵ ਸ਼ਰਮਾ ਦੇਬੀ, ਅਨਿਲ ਸਰੀਨ ਨੇ ਦੋਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਦਿਆਂ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।
ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਨਵਾਂ ਦੌਰ ਸ਼ੁਰੂ ਕਰਨ ਲਈ ਕਈ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ ਅਤੇ ਇਸੇ ਕਰਕੇ ਹੀ ਪਾਰਟੀ ਨੂੰ ਹਰ ਵਰਗ ਵੱਲੋਂ ਭਰਭੂਰ ਸਮਰਥਨ ਮਿਲ ਰਿਹਾ ਹੈ।