DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Fake NOC: ਫ਼ਰਜ਼ੀ ਐੱਨ ਓ ਸੀ ਨਾਲ ਰਜਿਸਟਰੀਆਂ ਕੀਤੇ ਜਾਣ ਦਾ ਦੋਸ਼

ਵਕੀਲ ਨੇ ਨਿਰਪੱਖ ਜਾਂਚ ਦੀ ਮੰਗ ਕੀਤੀ; ਸ਼ਿਕਾਇਤ ’ਤੇ ਕੋੲੀ ਕਾਰਵਾੲੀ ਨਾ ਹੋਣ ਦਾ ਦਾਅਵਾ

  • fb
  • twitter
  • whatsapp
  • whatsapp
featured-img featured-img
ਜਾਂਚ ਦੀ ਮੰਗ ਕਰਦੇ ਹੋਏ ਐਡਵੋਕੇਟ ਸਰਬਜੀਤ ਸਿੰਘ ਅਤੇ ਹੋਰ।
Advertisement

ਇੱਥੋਂ ਦੇ ਤਹਿਸੀਲ ਕੰਪਲੈਕਸ ਵਿੱਚ ਫ਼ਰਜ਼ੀ ‘ਕੋਈ ਇਤਰਾਜ਼ ਨਹੀਂ ਸਰਟੀਫਿਕੇਟ’ (ਐੱਨ ਓ ਸੀ) ਨਾਲ ਕਥਿਤ ਜਾਇਦਾਦਾਂ ਦੀਆਂ ਰਜਿਸਟਰੀਆਂ ਹੋਣ ਦਾ ਦੋਸ਼ ਲਾਉਂਦਿਆਂ ਐਡਵੋਕੇਟ ਸਰਬਜੀਤ ਸਿੰਘ ਕੰਗ ਅਤੇ ਮਨਿੰਦਰ ਸਿੰਘ ਗਰੇਵਾਲ ਨੇ ਮੰਗ ਕੀਤੀ ਕਿ ਇਸ ਕਥਿਤ ਘੁਟਾਲੇ ਦੀ ਨਿਰਪੱਖ ਢੰਗ ਨਾਲ ਜਾਂਚ ਕਰਵਾਈ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਵੱਲੋਂ ਕਈ ਦਿਨ ਪਹਿਲਾਂ ਇਸ ਸਬੰਧੀ ਸ਼ਿਕਾਇਤ ਕੀਤੀ ਗਈ ਸੀ ਪਰ ਹੁਣ ਤੱਕ ਨਾ ਜਾਂਚ ਸ਼ੁਰੂ ਹੋਈ ਅਤੇ ਨਾ ਹੀ ਕਿਸੇ ਖਿਲਾਫ਼ ਕਾਰਵਾਈ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ 8 ਮਈ ਤੱਕ ਕਾਰਵਾਈ ਨਾ ਹੋਈ ਤਾਂ ਸੰਘਰਸ਼ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਪ੍ਰਸ਼ਾਸਨ ਨੇ ਸ਼ਿਕਾਇਤਕਰਤਾ ਵੱਲੋਂ ਦਿੱਤੀਆਂ ਚਾਰ ਐੱਨ ਓ ਸੀਜ਼ ਦੀ ਜਾਂਚ ਕੀਤੀ ਸੀ, ਜਿਨ੍ਹਾਂ ਵਿਚੋਂ ਹੁਣ ਤੱਕ ਇੱਕ ਫਰਜ਼ੀ ਨਿਕਲੀ ਹੈ। ਉਧਰ, ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਚਾਰ ਵਿਚੋਂ ਤਿੰਨ ਫਰਜ਼ੀ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਰੀਬ 83 ਰਜਿਸਟਰੀਆਂ ਫਰਜ਼ੀ ਐੱਨ ਓ ਸੀ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ। ਇਸ ਸਬੰਧੀ ਐੱਸ ਡੀ ਐੱਮ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ ਹੈ। ਇਸ ਸਬੰਧੀ ਐੱਸ ਡੀ ਐੱਮ ਸਵਾਤੀ ਟਿਵਾਣਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਅਤੇ ਉਨ੍ਹਾਂ ਤਹਿਸੀਲਦਾਰ ਨੂੰ 48 ਘੰਟਿਆਂ ਵਿਚ ਜਾਂਚ ਕਰ ਕੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਨੇ ਕਿਹਾ ਕਿ ਚਾਰ ਐੱਨ ਓ ਸੀ ਦੀ ਜਾਂਚ ਕੀਤੀ ਗਈ ਹੈ ਅਤੇ ਬਾਕੀ ਹੋਰ ਦਸਤਾਵੇਜ਼ਾਂ ਦੀ ਜਾਂਚੇ ਕੀਤੀ ਜਾ ਰਹੀ ਹੈ। ਇਸ ਸਬੰਧੀ ਰਿਪੋਰਟ ਐੱਸ ਡੀ ਐੱਮ ਖੰਨਾ ਨੂੰ ਭੇਜੀ ਜਾਵੇਗੀ।

Advertisement
Advertisement
×