ਫਾਇਨਾਂਸ ਕੰਪਨੀ ਦੇ ਕਰਿੰਦੇ ’ਤੇ ਜ਼ਲੀਲ ਕਰਨ ਦੇ ਦੋਸ਼

ਫਾਇਨਾਂਸ ਕੰਪਨੀ ਦੇ ਕਰਿੰਦੇ ’ਤੇ ਜ਼ਲੀਲ ਕਰਨ ਦੇ ਦੋਸ਼

ਡੀਐੱਸਪੀ ਪਾਇਲ ਨੂੰ ਦਰਖਾਸਤ ਦੇਣ ਜਾਣ ਮੌਕੇ ਘੁਡਾਣੀ ਕਲਾਂ ਦੇ ਵਸਨੀਕ।

ਪੱਤਰ ਪ੍ਰੇਰਕ
ਪਾਇਲ, 26 ਸਤੰਬਰ

ਨੇੜਲੇ ਪਿੰਡ ਘੁਡਾਣੀ ਕਲਾਂ ਦੀ ਔਰਤ ਗੁਰਪ੍ਰੀਤ ਕੌਰ ਪਤਨੀ ਹਰਪ੍ਰੀਤ ਸਿੰਘ ਨੇ ਡੀਐੱਸਪੀ ਪਾਇਲ ਨੂੰ ਦਿੱਤੀ ਇੱਕ ਲਿਖਤੀ ਦਰਖਾਸਤ ਵਿੱਚ ਦੋਸ਼ ਲਾਇਆ ਕਿ ਉਸ ਨੂੰ ਨਿੱਜੀ ਫਾਇਨਾਂਸ ਕੰਪਨੀ ਦੇ ਕਰਿੰਦੇ ਤੇ ਪਿੰਡ ਦੀ ਹੀ ਇੱਕ ਔਰਤ ਨੇ ਗਾਲੀ ਗਲੋਚ ਕਰਦਿਆਂ ਕੁੱਟਮਾਰ ਕੀਤੀ ਅਤੇ ਘਰੇਲੂ ਸਮਾਨ ਚੁੱਕ ਕੇ ਲਿਜਾਣ ਦੀ ਧਮਕੀ ਦਿੱਤੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਇੱਕ ਪ੍ਰਾਈਵੇਟ ਫਾਇਨਾਂਸ ਕੰਪਨੀ ਕੋਲੋਂ ਕਰਜ਼ਾ ਲਿਆ ਸੀ। ਤਾਲਾਬੰਦੀ ਦੌਰਾਨ ਕੰਮ ਠੱਪ ਕਾਰਨ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ, ਸਰਕਾਰ ਨੇ ਵੀ ਹਦਾਇਤ ਕੀਤੀ ਸੀ ਕਿ ਕਰਜ਼ੇ ਦੀਆਂ ਕਿਸ਼ਤਾਂ ਵਿੱਚ ਛੋਟ ਦਿੱਤੀ ਜਾਵੇ। ਇਸ ਦੇ ਬਾਵਜੂਦ ਫਾਇਨਾਂਸ ਕੰਪਨੀ ਦਾ ਕਰਿੰਦਾ ਅਤੇ ਪਿੰਡ ਦੀ ਇੱਕ ਔਰਤ ਉਸ ਦੇ ਘਰ ਕਿਸ਼ਤ ਲੈਣ ਆਏ ਤਾਂ ਅੱਗਿਓਂ ਊਸ ਬੇਵਸੀ ਪ੍ਰਗਟਾਈ ਪਰ ਉਨ੍ਹਾਂ ਨੇ ਊਸ ਦੀ ਕੋਈ ਗੱਲ ਨਾ ਸੁਣੀ ਅਤੇ ਗਾਲੀ-ਗਲੋਚ ਕਰਦਿਆਂ ਕੁੱਟਮਾਰ ਕੀਤੀ ਤੇ ਘਰ ਦਾ ਸਾਮਾਨ ਤੇ ਫਰਿੱਜ਼ ਚੁੱਕ ਕੇ ਲਿਜਾਣ ਦੀ ਧਮਕੀ ਦਿੱਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਵੇਂ ਜਣੇ ਪਹਿਲਾ ਊਸ ਦਾ ਮੋਬਾਈਲ ਫੋਨ ਵੀ ਖੋਹ ਕੇ ਲੈ ਗਏ ਸਨ, ਜੋ ਦੂਜੇ ਦਿਨ ਕਿਸੇ ਰਾਹੀਂ ਵਾਪਸ ਭੇਜ ਦਿੱਤਾ। ਉਸ ਨੇ ਕਿਹਾ ਕਿ ਫਾਇਨਾਂਸ ਕੰਪਨੀ ਦਾ ਕਰਿੰਦਾ ਊਸ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਲਈ ਉਦੋਂ ਹੀ ਊਨ੍ਹਾਂ ਦੇ ਘਰ ਆਉਂਦਾ ਹੈ, ਜਦ ਉਹ ਘਰ ਵਿੱਚ ਇਕੱਲੀ ਹੋਵੇ। ਮਹਿਲਾਂ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਗੁਰਦੀਪ ਸਿੰਘ ਕਾਲੀ, ਮਨਪ੍ਰੀਤ ਕੌਰ, ਮਨਜੀਤ ਕੌਰ, ਕਰਮਜੀਤ ਕੌਰ, ਬਲਜੀਤ ਕੌਰ, ਕੁਲਦੀਪ ਕੌਰ, ਰਾਜਵਿੰਦਰ ਕੌਰ, ਕਮਲਜੀਤ ਕੌਰ, ਹਰਜੀਤ ਸਿੰਘ, ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All