ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 23 ਫਰਵਰੀ
ਨੌਜਵਾਨ ਭਾਰਤ ਸਭਾ ਅਤੇ ਇਨਕਲਾਬੀ ਕੇਂਦਰ ਪੰਜਾਬ ਨੇ ਵੱਖੋ-ਵੱਖਰੇ ਬਿਆਨਾਂ ’ਚ ਚੰਡੀਗੜ੍ਹ ਯੂਟੀ ਦੇ ਪ੍ਰਸ਼ਾਸਕ ਵਲੋਂ ਚੰਡੀਗੜ੍ਹ ਦੇ ਬਿਜਲੀ ਕਾਮਿਆਂ ਦੀ ਹੜਤਾਲ ਵਿਰੁੱਧ ਐਸਮਾ ਲਾਉਣ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। ਸਭਾ ਦੇ ਆਗੂ ਕਰਮਜੀਤ ਮਾਣੂੰਕੇ ਅਤੇ ਦੂਜੀ ਜਥੇਬੰਦੀ ਦੇ ਪ੍ਰਧਾਨ ਨਾਰਾਇਣ ਦੱਤ ਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਚੰਡੀਗੜ੍ਹ ਯੂਟੀ ਦਾ ਬਿਜਲੀ ਬੋਰਡ ਇਕ ਨਿੱਜੀ ਕੰਪਨੀ ਨੂੰ ਵੇਚਣ ਦਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ। ਅਸਲ ’ਚ ਚੰਡੀਗੜ੍ਹ ’ਤੇ ਕਾਬਜ਼ ਕੇਂਦਰ ਦੀ ਮੋਦੀ ਹਕੂਮਤ ਭਾਲ-ਭਾਲ ਕੇ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟਾਂ ਹੱਥ ਲਰਾਉਣ ਦੇ ਰਾਹ ਤੁਰੀ ਹੋਈ ਹੈ। ਉਨ੍ਹਾਂ ਕਿਹ ਕਿ ਚੰਡੀਗੜ੍ਹ ਬਿਜਲੀ ਅਦਾਰੇ ਦੇ ਨਿੱਜੀਕਰਨ ਨਾਲ ਠੇਕੇਦਾਰਾਂ ਵਲੋਂ ਕੱਚੇ ਕਾਮੇ ਰੱਖ ਕੇ ਪੱਕੇ ਕਾਮਿਆਂ ਨੂੰ ਜਬਰੀ ਸੇਵਾ ਮੁਕਤ ਕੀਤਾ ਜਾਵੇਗਾ।