ਮੁੱਲਾਂਪੁਰ ਦਾਖਾ (ਸੰਤੋਖ ਗਿੱਲ): ਹਲਕਾ ਦਾਖਾ ਤੋਂ ਅਕਾਲੀ ਬਸਪਾ ਗੱਠਜੋੜ ਉਮੀਦਵਾਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਚਮਿੰਡਾ ਸਮੇਤ ਹੋਰ ਕਈ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ। ਚਮਿੰਡਾ ਵਿਚ ਕਈ ਕਾਂਗਰਸੀ ਪਰਿਵਾਰ ਉਨ੍ਹਾਂ ਦੇ ਸਮਰਥਨ ਵਿਚ ਨਿੱਤਰੇ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਇਯਾਲੀ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੌਰਾਨ ਸੂਬਾ ਵਾਸੀ ਬੁਨਿਆਦੀ ਸਹੂਲਤਾਂ ਨੂੰ ਤਰਸਦੇ ਰਹੇ ਹਨ। ਉਨ੍ਹਾਂ ਪੰਜਾਬੀਆਂ ਨੂੰ ਗਾਰੰਟੀਆਂ ਦੇਣ ਵਾਲੇ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਉਹ ਆਪਣੇ ਵਿਧਾਇਕਾਂ ਅਤੇ ਆਗੂਆਂ ਦੀ ਗਾਰੰਟੀ ਲਵੇ ਕਿਉਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕਾਂ ਨੇ ਵਿਸ਼ਵਾਸ ਕਰ ਕੇ ਜਿਤਾਏ ਵਿਧਾਇਕਾਂ ਵਿੱਚੋਂ ਸਿਰਫ਼ ਅੱਠ ਵਿਧਾਇਕ ਹੀ ਉਨ੍ਹਾਂ ਨਾਲ ਬਚੇ ਹਨ। ਇਸ ਮੌਕੇ ਸਾਬਕਾ ਸਰਪੰਚ ਗੁਰਦੇਵ ਸਿੰਘ, ਸੂਬੇਦਾਰ ਸੁਖਚਰਨ ਸਿੰਘ, ਜਗਜੀਤ ਸਿੰਘ ਆੜ੍ਹਤੀ ਸਮੇਤ ਹੋਰ ਆਗੂ ਹਾਜ਼ਰ ਸਨ।