ਮਾਲਵਾ ਕਾਲਜ ਬੌਂਦਲੀ ’ਚ ਐਲੂਮਨੀ ਦੀ ਚੋਣ
ਸਮਰਾਲਾ: ਮਾਲਵਾ ਕਾਲਜ ਬੌਂਦਲੀ ਵਿੱਚ ਕਾਲਜ ਮੈਨੇਜਮੈਂਟ ਦੇ ਸੱਦੇ ਤੇ ਪੁਰਾਣੇ ਵਿਦਿਆਰਥੀਆਂ ਦੀ ਇੱਕਤਰਤਾ ਹੋਈ, ਜਿਸ ਵਿੱਚ ਮਾਲਵਾ ਕਾਲਜ ਬੌਂਦਲੀ ਸਮਰਾਲਾ ਦੀ ਐਲੂਮਨੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਜਿਸ ਵਿੱਚ ਨਾਟਕਕਾਰ ਰਾਜਵਿੰਦਰ ਸਮਰਾਲਾ ਨੂੰ ਪ੍ਰਧਾਨ ਅਤੇ ਐਡਵੋਕੇਟ ਗਗਨਦੀਪ ਸ਼ਰਮਾ...
Advertisement
ਸਮਰਾਲਾ: ਮਾਲਵਾ ਕਾਲਜ ਬੌਂਦਲੀ ਵਿੱਚ ਕਾਲਜ ਮੈਨੇਜਮੈਂਟ ਦੇ ਸੱਦੇ ਤੇ ਪੁਰਾਣੇ ਵਿਦਿਆਰਥੀਆਂ ਦੀ ਇੱਕਤਰਤਾ ਹੋਈ, ਜਿਸ ਵਿੱਚ ਮਾਲਵਾ ਕਾਲਜ ਬੌਂਦਲੀ ਸਮਰਾਲਾ ਦੀ ਐਲੂਮਨੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਜਿਸ ਵਿੱਚ ਨਾਟਕਕਾਰ ਰਾਜਵਿੰਦਰ ਸਮਰਾਲਾ ਨੂੰ ਪ੍ਰਧਾਨ ਅਤੇ ਐਡਵੋਕੇਟ ਗਗਨਦੀਪ ਸ਼ਰਮਾ ਨੂੰ ਸਕੱਤਰ, ਐਡਵੋਕੇਟ ਅਨਿਲ ਗੰਭੀਰ ਨੂੰ ਵਾਈਸ ਪ੍ਰਧਾਨ ਅਤੇ ਸਾਬਕਾ ਐੱਮਸੀ ਅੰਮ੍ਰਿਤਪੁਰੀ ਨੂੰ ਸਹਾਇਕ ਸਕੱਤਰ ਚੁਣਿਆ ਗਿਆ। ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਆਲਮਦੀਪ ਸਿੰਘ ਮੱਲਮਾਜਰਾ ਤੇ ਜਨਰਲ ਸਕੱਤਰ ਤਜਿੰਦਰ ਸਿੰਘ ਤੇਜੀ ਨੇ ਕਿਹਾ ਕਿ ਕਾਲਜ ਦੇ ਵਧੀਆ ਪ੍ਰਬੰਧ ਅਤੇ ਤਰੱਕੀ ਦੇ ਲਈ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਨਾਲ ਵੱਖ-ਵੱਖ ਸਮੇਂ ਰਾਬਤਾ ਕੀਤਾ ਜਾਂਦਾ ਰਿਹਾ ਹੈ। ਪ੍ਰਿੰਸੀਪਲ ਡਾ. ਦਿਨੇਸ਼ ਸ਼ਰਮਾ ਅਤੇ ਲੈਕਚਰਾਰ ਕੁਲਵਿੰਦਰ ਕੌਰ ਨੇ ਆਏ ਹੋਏ ਸਾਰੇ ਹੀ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਆਸ ਜਤਾਈ ਕਿ ਨਵੀਂ ਚੁਣੀ ਟੀਮ ਬਾਖੂਬੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਏਗੀ। -ਪੱਤਰ ਪ੍ਰੇਰਕ
Advertisement
Advertisement
×