ਅਲੂਣਾ ਯੂਥ ਕਾਂਗਰਸ ਜ਼ਿਲ੍ਹਾ ਖੰਨਾ ਦਾ ਜਨਰਲ ਸਕੱਤਰ ਬਣਿਆ
ਹਲਕਾ ਪਾਇਲ ਦੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਯੂਥ ਕਾਂਗਰਸ ਦੇ ਆਗੂਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਜ਼ਿਲ੍ਹਾ ਖੰਨਾ ਦੇ ਯੂਥ ਵਿੰਗ ਦੇ ਪ੍ਰਧਾਨ ਰੁਪਿੰਦਰ ਸਿੰਘ ਬਿੰਦੂ ਅਤੇ ਪੀਏ ਰਣਜੀਤ ਸਿੰਘ ਨੇ ਦੱਸਿਆ ਕਿ ਕਾਂਗਰਸ ਪਾਰਟੀ ਵਿੱਚ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਗੁਰਪ੍ਰੀਤ ਸਿੰਘ ਰਾਮ ਅਲੂਣਾ ਨੂੰ ਜ਼ਿਲ੍ਹਾ ਯੂਥ ਕਾਂਗਰਸ ਖੰਨਾ ਦਾ ਜਨਰਲ ਸਕੱਤਰ, ਲਵਪ੍ਰੀਤ ਸਿੰਘ ਕਿਲਾਹਾਂਸ ਨੂੰ ਬਲਾਕ ਮਲੌਦ ਤੇ ਵੀਰ ਸੁਖਦੀਪ ਸਿੰਘ ਨੂੰ ਬਲਾਕ ਦੋਰਾਹਾ ਦਾ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸੇਵਾਵਾਂ ਨਿਭਾਉਣ ਵਾਲੇ ਹਰ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਇਸ ਨਿਯੁਕਤੀ ਪੱਤਰ ਦੇਣ ਸਮੇਂ ਪ੍ਰੋ ਗੁਰਮੁੱਖ ਸਿੰਘ ਗੋਮੀ ਸਿਆੜ, ਪ੍ਰਧਾਨ ਗੁਰਵਿੰਦਰ ਸਿੰਘ ਗਿੱਲ, ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾ, ਪ੍ਰਧਾਨ ਗੁਰਨਾਜ ਸਿੰਘ ਜੀਰਖ, ਕੌਂਸਲਰ ਹਰਪ੍ਰੀਤ ਸਿੰਘ ਪਾਇਲ, ਪ੍ਰਧਾਨ ਮਲਕੀਤ ਸਿੰਘ ਗੋਗਾ, ਰਮਲਜੀਤ ਸਿੰਘ ਗਰਚਾ, ਬੰਤ ਸਿੰਘ ਦੌਬੁਰਜੀ, ਸੋਨੀ ਕੱਦੋ, ਸੋਨੂੰ ਕਪੂਰ ਪਾਇਲ ਵੀ ਮੌਜੂਦ ਸਨ।