ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅਮਰ ਸਿੰਘ ਨੇ ਹਲਕਾ ਅਮਰਗੜ੍ਹ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੰਚਾਇਤਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਖ਼ਿਲਾਫ਼ ਅੱਗ ਆਉਣ: ਐੱਮਪੀ
Advertisement

ਕੁਲਵਿੰਦਰ ਸਿੰਘ ਗਿੱਲ

ਅਹਿਮਦਗੜ੍ਹ, 6 ਜੁਲਾਈ

Advertisement

ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡਾਂ ’ਚ ਗੁਰਜੋਤ ਢੀਂਡਸਾ ਦੀ ਸ਼ਮੂਲੀਅਤ ਵਿੱਚ ਗਰਾਂਟਾਂ ਦੀ ਵੰਡ ਕੀਤੀ , ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨਾਂ ਨੂੰ ਮੌਕੇ ਤੇ ਹੱਲ ਕੀਤਾ। ਮੈਂਬਰ ਪਾਰਲੀਮੈਂਟ ਡਾ ਅਮਰ ਸਿੰਘ ਵੱਲੋਂ ਆਪਣੇ ਫੰਡ ਵਿੱਚੋਂ ਹਲਕਾ ਅਮਰਗੜ੍ਹ ਦੇ ਪਿੰਡ ਜੱਬੋਮਾਜਰਾ ਅਤੇ ਮੰਨਵੀ ਵਿੱਚ ਪੰਚਾਇਤ ਨੂੰ ਨੌਜਵਾਨਾ ਦੇ ਜਿੰਮ ਲਈ ਤਿੰਨ -ਤਿੰਨ ਲੱਖ ਦੀਆਂ ਗਰਾਂਟ ਦੇ ਚੈੱਕ ਦਿੱਤੇ ਗਏ ਅਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ ਬਹੁਤੀਆਂ ਨੂੰ ਮੌਕੇ ਤੇ ਹੀ ਹੱਲ ਕੀਤਾ। ਡਾ. ਅਮਰ ਸਿੰਘ ਨੇ ਆਖਿਆ ਕਿ ਵਿਕਾਸ ਕਾਰਜਾਂ ਅਤੇ ਜਿੰਮ ਲਈ ਹਲਕੇ ਦੇ ਕਿਸੇ ਵੀ ਪਿੰਡ ਨੂੰ ਗਰਾਂਟ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਜੇਕਰ ਪਿੰਡਾਂ ਦੇ ਖੇਡ ਮੈਦਾਨਾਂ ਅਤੇ ਪਾਰਕਾਂ ਵਿੱਚ ਸੁੰਦਰ ਜਿੰਮ ਹੋਣਗੇ ਤਦ ਹੀ ਨੌਜਵਾਨ ਪੀੜ੍ਹੀ ਕਸਰਤਾਂ ਕਰ ਨਰੋਏ ਸਰੀਰ ਬਣਾ ਨਸ਼ਿਆਂ ਤੋਂ ਦੂਰ ਰਹਿਣਗੇ।

ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਮਾਪਿਆਂ ਨੂੰ ਵਿਸ਼ੇਸ਼ ਅਪੀਲ ਕੀਤੀ ਕਿ ਪੰਚਾਇਤਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਵਿੱਚ ਨਸਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਵਾਉਣ ਅਤੇ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਚੰਗੀ ਖੁਰਾਕ ਅਤੇ ਉੱਚ ਪੱਧਰੀ ਸਿੱਖਿਆ ਦਿਵਾਉਣ ਜਿਸ ਨਾਲ ਉਹ ਆਪਣਾ ਜੀਵਨ ਪੱਧਰ ਉੱਚਾ ਕਰ ਸਕਣ। ਹਲਕਾ ਅਮਰਗੜ੍ਹ ਦੇ ਆਗੂ ਗੁਰਜੋਤ ਢੀਂਡਸਾ ਨੇ ਆਖਿਆ ਕਿ ਹਲਕੇ ਵਿੱਚ ਪਾਰਟੀ ਤੋਂ ਨਰਾਜ਼ ਹੋ ਕਿ ਦੂਰ ਰਹਿ ਰਹੇ ਕਾਂਗਰਸੀ ਵਰਕਰਾਂ ਨੂੰ ਮੁੜ ਇਕੱਠਿਆਂ ਕਰਕੇ ਬੂਥ ਪੱਧਰ ਤੇ ਮਜ਼ਬੂਤ ਕਰਨ ਦੀ ਸਖ਼ਤ ਲੋੜ ਹੈ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਢੀਡਸਾ, ਸਰਪੰਚ ਮਨਪ੍ਰੀਤ ਸਿੰਘ ਮਨੂ, ਆਗੂ ਗੁਰਮੇਲ ਸਿੰਘ,ਰਸੀਦ ਖਿਲਜੀ, ਮਨਦੀਪ ਅਤੇ ਗੁਰਵਿੰਦਰ ਫੱਲੇਵਾਲ ਹਾਜ਼ਰ ਸਨ।

Advertisement