ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਅੱਜ ਨਵੀਂ ਦਿੱਲੀ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਨਿਯੁਕਤ ਕੀਤੇ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਨਿਯੁਕਤੀ ਨੂੰ ਪੰਜਾਬ ਕਾਂਗਰਸ ਲਈ ਅਹਿਮ ਕਦਮ ਦੱਸਿਆ। ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਚਰਚਾ ਕੀਤੀ ਗਈ। ਦੋਵਾਂ ਆਗੂਆਂ ਨੇ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਹੋਰ ਨੇੜਿਓਂ ਜੁੜਨ ਸਬੰਧੀ ਵੀ ਚਰਚਾ ਕੀਤੀ। ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨੂੰ ਪੰਜਾਬ ਆਉਣ ’ਤੇ ਸਵਾਗਤ ਕਰਨ ਦੀ ਗੱਲ ਆਖਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਅਤੇ ਤਜ਼ਰਬੇ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਤਾਕਤ ਮਿਲੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਪਾਰਟੀ ਆਉਣ ਵਾਲੇ ਸਮੇਂ ’ਚ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਮਜ਼ਬੂਤੀ ਨਾਲ ਉਠਾਏਗੀ ਅਤੇ ਕਾਂਗਰਸ ਨੂੰ ਸੰਗਠਨਾਤਮਕ ਤੌਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

