DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਮਰ ਸਿੰਘ ਨੇ ਰੇਲ ਮੰਤਰੀ ਕੋਲ ਅਹਿਮ ਮੁੱਦੇ ਚੁੱਕੇ

ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰ ਕੇ ਆਪਣੇ ਹਲਕੇ ਨਾਲ ਸਬੰਧਿਤ ਕਈ ਅਹਿਮ ਮੁੱਦੇ ਉਠਾਏ। ਉਨ੍ਹਾਂ ਰਾਏਕੋਟ ਰੇਲ ਲਾਈਨ, ਦੋਰਾਹਾ ਰੇਲਵੇ ਓਵਰਬ੍ਰਿਜ ਅਤੇ ਵੱਖ-ਵੱਖ ਸਟੇਸ਼ਨਾਂ ’ਤੇ ਰੇਲ...

  • fb
  • twitter
  • whatsapp
  • whatsapp
Advertisement

ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰ ਕੇ ਆਪਣੇ ਹਲਕੇ ਨਾਲ ਸਬੰਧਿਤ ਕਈ ਅਹਿਮ ਮੁੱਦੇ ਉਠਾਏ। ਉਨ੍ਹਾਂ ਰਾਏਕੋਟ ਰੇਲ ਲਾਈਨ, ਦੋਰਾਹਾ ਰੇਲਵੇ ਓਵਰਬ੍ਰਿਜ ਅਤੇ ਵੱਖ-ਵੱਖ ਸਟੇਸ਼ਨਾਂ ’ਤੇ ਰੇਲ ਸੇਵਾਵਾਂ ਵਧਾਉਣ ਦੀ ਮੰਗ ਵੀ ਰੱਖੀ।

ਮੁਲਾਕਾਤ ਦੌਰਾਨ ਡਾ. ਅਮਰ ਸਿੰਘ ਨੇ ਮੁੱਲਾਂਪੁਰ-ਰਾਏਕੋਟ-ਬਰਨਾਲਾ 53 ਕਿੱਲੋਮੀਟਰ ਨਵੀਂ ਰੇਲਵੇ ਲਾਈਨ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਇੱਕ ਮਹੱਤਵਪੂਰਨ ਇਤਿਹਾਸਕ ਸ਼ਹਿਰ ਹੋਣ ਦੇ ਬਾਵਜੂਦ ਅਜੇ ਤੱਕ ਰੇਲਵੇ ਰਾਹੀਂ ਦੇਸ਼ ਨਾਲ ਜੋੜੇ ਜਾਣ ਤੋਂ ਵਾਂਝਾ ਹੀ ਰਹਿ ਗਿਆ ਹੈ। ਕਾਬਲੇ-ਗ਼ੌਰ ਹੈ ਕਿ ਡਾਕਟਰ ਅਮਰ ਸਿੰਘ 2019 ਤੋਂ ਇਸ ਪ੍ਰਾਜੈਕਟ ਦੀ ਲਗਾਤਾਰ ਪੈਰਵੀ ਕਰ ਰਹੇ ਹਨ ਅਤੇ ਸੰਸਦ ਵਿੱਚ ਵੀ ਇਹ ਮੰਗ ਉਠਾ ਚੁੱਕੇ ਹਨ। ਉਨ੍ਹਾਂ ਦੋਰਾਹਾ ਰੇਲਵੇ ਓਵਰਬ੍ਰਿਜ ਦੇ ਨਿਰਮਾਣ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਵੀ ਰੇਲ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਨੂੰ ਮਨਜ਼ੂਰੀ ਮਿਲੇ ਦੋ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਢਿੱਲੀ ਕਾਰਗੁਜ਼ਾਰੀ ਕਾਰਨ ਇਸ ’ਤੇ ਅਜੇ ਤੱਕ ਲੋੜੀਂਦੀ ਪ੍ਰਗਤੀ ਨਹੀਂ ਹੋਈ। ਦੋਰਾਹਾ ਰੇਲਵੇ ਲਾਈਨ ’ਤੇ ਲੱਗਣ ਵਾਲੇ ਲੰਮੇ ਟਰੈਫ਼ਿਕ ਜਾਮ ਕਾਰਨ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਹਲਕੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਹੋਰ ਰੇਲ ਗੱਡੀਆਂ ਰੋਕਣ ਅਤੇ ਰੇਲ ਸੇਵਾਵਾਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਰੋਜ਼ਾਨਾ ਕੰਮ-ਕਾਜ, ਵਪਾਰ, ਸਿੱਖਿਆ ਅਤੇ ਰੁਜ਼ਗਾਰ ਲਈ ਲੋਕਾਂ ਨੂੰ ਵੱਖ-ਵੱਖ ਸ਼ਹਿਰਾਂ ਵਿੱਚ ਆਉਣਾ-ਜਾਣਾ ਪੈਂਦਾ ਹੈ, ਇਸ ਲਈ ਬਿਹਤਰ ਰੇਲ ਸਹੂਲਤਾਂ ਸਮੇਂ ਦੀ ਅਹਿਮ ਲੋੜ ਹਨ। ਡਾ. ਅਮਰ ਸਿੰਘ ਨੇ ਕਿਹਾ ਕਿ ਉਹ ਸ੍ਰੀ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿੱਚ ਰੇਲਵੇ ਸੇਵਾਵਾਂ ਹੋਰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਅਤੇ ਰੇਲ ਮੰਤਰਾਲੇ ਕੋਲ ਇਹ ਮੁੱਦੇ ਲਗਾਤਾਰ ਉਠਾਉਂਦੇ ਆ ਰਹੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਰੇਲ ਮੰਤਰਾਲਾ ਲੋਕ ਹਿਤ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਮੰਗਾਂ ’ਤੇ ਜਲਦ ਲੋੜੀਂਦੇ ਕਦਮ ਚੁੱਕੇਗਾ।

Advertisement

Advertisement
Advertisement
×