ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅੰਬੇਡਕਰ ਮਿਸ਼ਨਰੀ ਸਭਾ ਦੀ ਮੀਟਿੰਗ

ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਸਮਾਜਸੇਵੀ ਸੰਸਥਾਵਾਂ ਦੀ ਸ਼ਲਾਘਾ 
ਸਭਾ ਦੀ ਮੀਟਿੰਗ ਵਿੱਚ ਸ਼ਾਮਲ ਅਹੁਦੇਦਾਰ ਤੇ ਮੈਂਬਰ। -ਫੋਟੋ: ਬੱਤਰਾ
Advertisement

ਡਾ ਬੀ.ਆਰ. ਅੰਬੇਡਕਰ ਮਿਸ਼ਨਰੀ ਸਭਾ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਡਾ. ਸੋਹਣ ਲਾਲ ਬਲੱਗਣ ਸਰਪ੍ਰਸਤ ਅਤੇ ਸਭਾ ਦੇ ਪ੍ਰਧਾਨ ਕਾਮਰੇਡ ਭਜਨ ਸਿੰਘ (ਸਾਬਕਾ ਪ੍ਰਧਾਨ ਨਗਰ ਕੌਂਸਲ) ਦੀ ਪ੍ਰਧਾਨਗੀ ਹੇਠ ਡਾ. ਬਲੱਗਣ ਦੇ ਗ੍ਰਹਿ ਵਿੱਚ ਕੀਤੀ ਗਈ। ਮੀਟਿੰਗ ਵਿੱਚ ਇਸ ਸਾਲ ਪਈ ਮੋਹਲੇਧਾਰ ਬਾਰਸ਼ ਕਾਰਨ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਆਏ ਹੜ੍ਹਾਂ ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਕਾਮਰੇਡ ਭਜਨ ਸਿੰਘ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਦੇ ਮਾਝੇ, ਦੁਆਬੇ ਅਤੇ ਮਾਲਵੇ ਦੇ ਕੁਝ ਇਲਾਕਿਆਂ ਵਿੱਚ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਪੰਜਾਬ ਦੇ ਲਗਪਗ 2000 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਪੌਣੇ ਦੋ ਲੱਖ ਹੈਕਟੇਅਰ ਦੇ ਕਰੀਬ ਖੜ੍ਹੀ ਫਸਲ ਬਰਬਾਦ ਹੋ ਗਈ, ਜਿਸਨੇ ਪੰਜਾਬ ਦੀ ਆਰਥਿਕਤਾ ਨੂੰ ਡਾਵਾਂਡੋਲ ਕਰਕੇ ਰੱਖ ਦਿੱਤਾ ਹੈ।

ਡਾ. ਸੋਹਣ ਲਾਲ ਬਲੱਗਣ ਨੇ ਸਮਾਜਸੇਵੀ ਸੰਸਥਾਵਾਂ ਦੁਆਰਾ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਕਾਰਜਾਂ ਦੀ ਸਰਾਹਨਾ ਕੀਤੀ। ਜਿਸ ਤਰ੍ਹਾਂ ਲੋਕਾਂ ਨੇ ਖੁਦ ਅੱਗੇ ਹੋ ਕੇ ਹੜ੍ਹ ਪੀੜਤਾਂ ਦੀ ਮਦਦ ਕੀਤੀ ਹੈ, ਉਸ ਦੀ ਸਰਾਹਨਾ ਕਰਨੀ ਬਣਦੀ ਹੈ। ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਬੂਟਾ ਸਿੰਘ ਸਕੱਤਰ, ਰਾਜਿੰਦਰ ਸਿੰਘ ਮੱਟੂ ਖਜਾਨਚੀ, ਬਲਦੇਵ ਸਿੰਘ ਤੂਰ, ਕਮਲਜੀਤ ਬੰਗੜ ਮੀਤ ਪ੍ਰਧਾਨ, ਗਗਨਦੀਪ ਸਿੰਘ ਬਲੱਗਣ, ਗੁਰਮੀਤ ਸਿੰਘ, ਬਲਵੰਤ ਸਿੰਘ, ਏ. ਐਸ. ਆਈ. ਕਰਮ ਸਿੰਘ, ਥਾਣੇਦਾਰ ਨੈਬ ਸਿੰਘ, ਰਾਮ ਜੀਤ ਸਿੰਘ, ਮਲਕੀਤ ਸਿੰਘ ਆਦਿ ਤੋਂ ਇਲਾਵਾ ਸਭਾ ਦੇ ਹੋਰ ਮੈਂਬਰ ਅਤੇ ਮੁਹੱਲਾ ਨਿਵਾਸੀ ਹਾਜਰ ਸਨ।

Advertisement

Advertisement
Show comments