ਖੋਜ ਅਤੇ ਉਚੇਰੀ ਸਿੱਖਿਆ ਵਿਚਕਾਰ ਸਾਂਝ ਅਤੇ ਸਹਿਯੋਗ ਦੇ ਮੌਕੇ ਤਲਾਸ਼ਣ ਲਈ ਅਮਰੀਕਾ ਦੀ ਫਲੋਰੀਡਾ ਯੂਨੀਵਰਸਿਟੀ ਦੇ ਮਾਹਿਰ ਡਾ. ਅੰਤਰਪ੍ਰੀਤ ਜੁਤਲਾ ਨੇ ਪੀ ਏ ਯੂ ਦੇ ਖੇਤੀ ਇੰਜਨੀਅਰਿੰਗ ਅਤੇ ਤਕਨਾਲੋਜੀ ਕਾਲਜ ਦਾ ਦੌਰਾ ਕੀਤਾ। ਸ੍ਰੀ ਜੁਤਲਾ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਇਛਾਵਾਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਵਿਦੇਸ਼ ਵਿਚ ਉਚੇਰੀ ਸਿੱਖਿਆ ਦੇ ਮੌਕਿਆਂ ਅਤੇ ਚੁਣੌਤੀਆਂ ਤੋਂ ਜਾਣੂੰ ਕਰਵਾਉਂਦਿਆਂ ਖੋਜ ਲਈ ਜ਼ਰੂਰੀ ਮਨੋਸਥਿਤੀ ਦੀ ਗੱਲ ਕੀਤੀ। ਉਨ੍ਹਾਂ ਨੇ ਬੀ ਟੈੱਕ ਦੇ ਵਿਦਿਆਰਥੀਆਂ ਨੂੰ ਪ੍ਰਾਜੈਕਟ ਅਧੀਨ ਵੱਖ-ਵੱਖ ਨਵੀਆਂ ਵਿਧੀਆਂ ਰਾਹੀਂ ਸੈਂਸਰ ਤਕਨਾਲੋਜੀ ਦੇ ਖੇਤਰ ਵਿਚ ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਡੀਨ ਡਾ. ਮਨਜੀਤ ਸਿੰਘ ਨੇ ਡਾ. ਜੁਤਲਾ ਦਾ ਸਵਾਗਤ ਕਰਦਿਆਂ ਖੇਤੀ ਇੰਜਨੀਅਰਿੰਗ ਕਾਲਜ ਦੀਆਂ ਗਤੀਵਿਧੀਆਂ ਤੋਂ ਜਾਣੂੰ ਕਰਵਾਇਆ। ਭੂਮੀ ਅਤੇ ਪਾਣੀ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ. ਸੁਨੀਲ ਗਰਗ ਨੇ ਵਿਭਾਗ ਦੇ ਕਾਰਜਾਂ ਬਾਰੇ ਗੱਲ ਕਰਨ ਦੇ ਨਾਲ-ਨਾਲ ਡਾ. ਅੰਤਰਪ੍ਰੀਤ ਜੁਤਲਾ ਬਾਰੇ ਜਾਣ-ਪਛਾਣ ਕਰਵਾਈ। ਡਾ. ਜੁਤਲਾ ਨੇ ਵਿਭਾਗ ਦੇ ਮਾਹਿਰਾਂ ਨਾਲ ਪਾਣੀ ਦੇ ਮਿਆਰ, ਵਾਤਾਵਰਨ ਦੀ ਪੜਚੋਲ ਅਤੇ ਸਥਿਰ ਖੇਤੀ ਲਈ ਤਕਨੀਕੀ ਖੋਜਾਂ ਸਬੰਧੀ ਗੱਲਬਾਤ ਕੀਤੀ। ਡਾ. ਜੁਤਲਾ ਨੇ ਪੀ ਏ ਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਦੁਵੱਲੀ ਖੋਜ ਸਾਂਝਦਾਰੀ ਨੂੰ ਅੱਗੇ ਵਧਾਉਣ ਲਈ ਲੋੜੀਂਦੇ ਕਦਮਾਂ ਵਾਸਤੇ ਅਪੀਲ ਕੀਤੀ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

