ਪੱਤਰ ਪ੍ਰੇਰਕ
ਸਮਰਾਲਾ, 6 ਜੂਨ
ਭਾਜਪਾ ’ਚ ਸ਼ਾਮਲ ਹੋਏ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਅੱਜ ਆਪਣੀ ਰਿਹਾਇਸ਼ ’ਤੇ ਹਲਕੇ ਦੇ ਵਰਕਰਾਂ ਤੇ ਸਮਰਥਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਭਾਜਪਾ ਪੰਜਾਬ ਦੀ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੇਗੀ। ਇਸ ਮੌਕੇ ਉਨ੍ਹਾਂ ਪੰਜਾਬ ’ਚ ‘ਆਪ’ ਸਰਕਾਰ ਦੀ ਕਾਰਜ਼ਗੁਜ਼ਾਰੀ ’ਤੇ ਸਵਾਲ ਚੁੱਕ। ਉਨ੍ਹਾਂ ਸੂਬੇ ਦੇ ਹਾਲਾਤ ਲਈ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ।