ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਡਾਬਾ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਅਵਿਨਾਸ਼ ਰਾਏ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਜੈਨ ਦੇ ਠੇਕੇ ਕੋਲ ਮੌਜੂਦ ਸੀ ਤਾਂ ਸਾਹਮਣੇ ਤੋਂ ਸਨੌਵਰ ਚੌਹਾਨ ਵਾਸੀ ਹਰੀ ਕ੍ਰਿਸ਼ਨਾ ਨਗਰ ਸ਼ਿਮਲਾਪੁਰੀ ਪੈਦਲ ਆ ਰਿਹਾ ਸੀ। ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 115 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਥਾਣੇਦਾਰ ਜਤਿੰਦਰ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਮੁਲਜ਼ਮ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ।