ਲੁਧਿਆਣਾ: ਥਾਣਾ ਪੀਏਯੂ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐਂਟੀ ਨਾਰਕੋਟਿਕ ਸੈੱਲ ਦੇ ਥਾਣੇਦਾਰ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਸਰਕਾਰੀ ਡਿਸਪੈਂਸਰੀ ਪ੍ਰਤਾਪ ਸਿੰਘ ਵਾਲਾ ਵਿੱਚ ਮੌਜੂਦ ਸੀ। ਇਸ ਦੌਰਾਨ ਬਲਦੇਵ ਸਿੰਘ ਵਾਸੀ ਬਸੰਤ ਵਿਹਾਰ ਪ੍ਰਤਾਪ ਸਿੰਘ ਵਾਲਾ ਪੈਦਲ ਆ ਰਿਹਾ ਸੀ ਜਿਸਨੂੰ ਸ਼ੱਕ ਦੇ ਆਧਾਰ ’ਤੇ ਰੋਕਕੇ ਤਲਾਸ਼ੀ ਲੈਣ ’ਤੇ ਉਸ ਕੋਲੋਂ 1 ਕਿਲੋ 100 ਗ੍ਰਾਮ ਅਫ਼ੀਮ ਬਰਾਮਦ ਹੋਈ। ਪੁਲੀਸ ਵੱਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ